10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਿਡਲ ਸਕੂਲਾਂ ਨੂੰ ਬੰਦ ਕਰਨ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਕੜਿਆਲ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਹਿਗਲ, ਮੀਤ ਪ੍ਰਧਾਨ ਮੈਡਮ ਨਿਧੀ, ਮੈਡਮ ਨੀਤੂ, ਪੈੱ੍ਰਸ ਸਕੱਤਰ ਜਸਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਸਟਰੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਸੂਬੇ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਸ਼ੁਰੂਆਤ ਕਰ ਚੁੱਕੀ ਹੈ | ਸਿੱਖਿਆ ਦੀ ਕਾਇਆ ਪਲਟ ਕਰਨ ਵਰਗੇ ਨਾਅਰੇ ਦੇ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਨੇ ਸਿੱਖਿਆ ਕ੍ਰਾਂਤੀ ਦੇ ਝੂਠੇ ਨਾਅਰੇ ਦੇ ਕੇ ਸਿੱਖਿਆ ਨੂੰ ਹੀ ਖਤਮ ਕਰਨ ਦਾ ਬੀੜਾ ਚੁੱਕ ਲਿਆ ਹੈ | ਬਲਾਕ ਪ੍ਰਧਾਨ ਅਮਨਦੀਪ ਸਿੰਘ, ਨਿਰਮਲਜੀਤ ਸਿੰਘ, ਬਲਰਾਜ ਕੋਕਰੀ, ਅਰੁਣ ਕੁਮਾਰ, ਸੰਦੀਪ ਕੁਮਾਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਡੀ.ਜੀ.ਐਸ.ਸੀ. ਵਲੋਂ ਜਾਰੀ ਹੋਏ ਪੱਤਰ ਵਿਚ ਮਿਡਲ ਸਕੂਲਾਂ ਵਿਚ ਗਿਣਤੀ ਦੇ ਆਧਾਰ 'ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲਾਂ ਵਿਚ ਕਰਨ ਦੇ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਦੇ ਦਿੱਤੇ ਗਏ ਹਨ | ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਮੰਗ ਕਰਦਿਆਂ ਸਰਕਾਰ ਨੂੰ ਉਕਤ ਪੱਤਰ ਵਾਪਸ ਲੈ ਕੇ ਪੰਜਾਬ ਦੇ ਸਾਰੇ ਮਿਡਲ ਸਕੂਲਾਂ ਵਿਚ ਹਰੇਕ ਵਿਸ਼ੇ ਦੇ ਅਧਿਆਪਕ ਨਿਯੁਕਤ ਕਰਨ ਦੀ ਅਪੀਲ ਕੀਤੀ | ਇਸ ਸਮੇਂ ਇੰਦਰਪਾਲ ਸਿੰਘ, ਭੁਪਿੰਦਰਪਾਲ ਸਿੰਘ, ਰਜੇਸ਼ ਕੁਮਾਰ, ਵਿਨੀਤ ਕੁਮਾਰ, ਰਣਜੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਮਾਨ ਸਰਕਾਰ-ਤਖ਼ਤੂਪੁਰਾ <br/> ਅਗਲੀ ਖ਼ਬਰ ਮੱਖਣ ਬਰਾੜ ਦੀ ਵਾਪਸੀ ਨਾਲ ਅਕਾਲੀ ਖੇਮੇ 'ਚ ਖ਼ੁਸ਼ੀ ਦਾ ਮਾਹੌਲ-ਬਲਜੀਤ ਚੁਗਾਵਾਂ <br/>
Ad Position 24