10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਮਾਨ ਸਰਕਾਰ-ਤਖ਼ਤੂਪੁਰਾ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਮਾਛੀਕੇ ਤੇ ਬਿਲਾਸਪੁਰ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਾਉਣ ਸਮੇਂ ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖਤੂਪੁਰਾ ਨੇ ਦੱਸਿਆ ਕਿ ਐਮ. ਐਲ. ਏ. ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਭੁੱਲਰ ਦੇ ਜਰੂਰੀ ਰੁਝੇਵਿਆਂ ਕਾਰਨ ਉਨ੍ਹਾਂ ਨੇ ਖਰੀਦ ਸ਼ੁਰੂ ਕਰਾਉਣ ਦੀ ਮੇਰੀ ਡਿਊਟੀ ਲਗਾਈ ਸੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀਆਂ ਵਿਚ ਸੁੱਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਆਉਣ 'ਤੇ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਸ ਮੌਕੇ ਸਰਪੰਚ ਸੁਖਦੀਪ ਸਿੰਘ ਭਾਗੀਕੇ, ਗੁਰਪ੍ਰੀਤ ਸਿੰਘ ਕੁੱਸਾ ਕੋਆਰਡੀਨੇਟਰ ਬੀ.ਸੀ. ਵਿੰਗ, ਇੰਸਪੈਕਟਰ ਸਾਵਣ ਸਿੰਘ ਤੇ ਇੰਸਪੈਕਟਰ ਅਮਨਦੀਪ ਸਿੰਘ ਸੇਖੋਂ ਨੇ ਨੱਥਾ ਸਿੰਘ ਐਂਡ ਕੰਪਨੀ ਦੀ ਦੁਕਾਨ 'ਤੇ ਬੋਲੀ ਲਾ ਕੇ ਮਾਛੀਕੇ ਮੰਡੀ ਵਿਚ ਖਰੀਦ ਸ਼ੁਰੂ ਕਰਵਾਈ | ਇਸ ਸਮੇਂ ਸਰਪੰਚ ਜਗਮੋਹਨ ਸਿੰਘ, ਪੰਚਾਇਤ ਮੈਂਬਰ ਬਿੱਟੂ ਆੜ੍ਹਤੀਆ, ਗੁਰਪ੍ਰੀਤ ਮਾਛੀਕੇ ਯੂਥ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਪਟਨ ਬਹਾਦਰ ਸਿੰਘ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ-ਵਰਕਰਾਂ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਮਿਡਲ ਸਕੂਲਾਂ ਨੂੰ ਬੰਦ ਕਰਨ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ <br/>
Ad Position 24