ਕਿਸ਼ਨਪੁਰਾ ਕਲਾਂ, 15 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਿਲੇ੍ਹ ਭਰ 'ਚ ਨਵੀਆਂ ਨਿਯੁਕਤਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਹਾਈ ਕਮਾਂਡ ਦੇ ਹੁਕਮਾਂ ਅਨੁਸਾਰ ਜੋ ਕਾਂਗਰਸ ਪਾਰਟੀ ਪ੍ਰਤੀ ਵਫਾਦਰੀ ਨਿਭਾਉਣ ਵਾਲੇ ਕੈਪਟਨ ਬਹਾਦਰ ਸਿੰਘ ਨੂੰ ਕਾਂਗਰਸ ਪਾਰਟੀ ਨੇ ਜ਼ਿਲ੍ਹਾ ਮੋਗਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸੇ ਖ਼ੁਸ਼ੀ 'ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕੈਪਟਨ ਬਹਾਦਰ ਸਿੰਘ ਦੇ ਘਰ ਜਾ ਕੇ ਵਧਾਈ ਦਿੱਤੀ, ਉੱਥੇ ਜਨਰਲ ਸੈਕਟਰੀ ਦਾ ਅਹੁਦਾ ਮਿਲਣ 'ਤੇ ਕੈਪਟਨ ਨੂੰ ਚਾਹੁਣ ਵਾਲਿਆਂ 'ਚ ਜੋਸ਼ ਤੇ ਖ਼ੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ | ਕੈਪਟਨ ਬਹਾਦਰ ਸਿੰਘ ਨੇ ਆਰਮੀ ਦੀ ਨੌਕਰੀ ਦੌਰਾਨ 2 ਵਾਰ ਰਾਸ਼ਟਰਪਤੀ ਤੋਂ ਸਨਮਾਨ ਚਿੰਨ੍ਹ ਹਾਸਲ ਕੀਤਾ, ਜਿੱਥੇ ਇਨ੍ਹਾਂ ਨੇ ਰਿਟਾਇਰਮੈਂਟ ਤੋਂ ਬਾਅਦ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਲਿਆ, ਉਥੇ ਉਨ੍ਹਾਂ ਲੋਕ ਸਭਾ ਹਲਕਾ ਫਰੀਦਕੋਟ ਦੀ ਚੋਣ ਲੜ ਕੇ ਇਕ ਨਵੀਂ ਮਿਸਾਲ ਪੈਦਾ ਕੀਤੀ | ਇਸ ਮੌਕੇ ਕੈਪਟਨ ਬਹਾਦਰ ਸਿੰਘ ਨੂੰ ਵਧਾਈ ਦੇਣ ਵਾਲਿਆਂ 'ਚ ਪਿੰਡ ਵਾਸੀ ਹਾਜ਼ਰ ਸਨ |