10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਭਾਕਿਯੂ ਏਕਤਾ ਆਜ਼ਾਦ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ

Ad Position 21
No active advertisement
ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ 'ਚ ਦੌਰੇ ਦੌਰਾਨ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਤੇ ਹੋਰ ਆਗੂ ਵਰਕਰ | ਤਸਵੀਰ : ਅਮੋਲਕ ਸਿੰਘ ਕਲਸੀ <br/> 16-04-2026
ਕਿਸ਼ਨਪੁਰਾ ਕਲਾਂ, 15 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਮੋਰਚਾ, ਕਿਸਾਨ ਸੰਯੁਕਤ ਮੋਰਚਾ ਦੀ ਕਾਲ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਦੀ ਅਗਵਾਈ ਹੇਠ ਕਸਬਾ ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਵਰਕਰਾਂ ਸਮੇਤ ਪਹੁੰਚ ਕੇ ਦੌਰਾ ਕੀਤਾ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੰਡੀ ਵਿਚ ਨਾ ਪੀਣ ਯੋਗ ਪਾਣੀ, ਲੈਟਰੀਨ, ਬਾਥਰੂਮ ਆਦਿ ਪ੍ਰਬੰਧ ਨਹੀਂ ਹਨ ਤੇ ਨਾ ਹੀ ਕੋਈ ਬੋਲੀ ਲਾਉਣ ਵਾਲਾ ਬਹੁੜਿਆ ਹੈ | ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਭਰਾ ਪਹਿਲਾਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਹਨ, ਫੇਰ ਹੁਣ ਪਿਛਲੇ ਇਕ ਹਫ਼ਤੇ ਤੋਂ ਮੰਡੀਆਂ ਵਿਚ ਬੈਠਾ ਰੁਲ ਰਿਹਾ ਹੈ ਜਿਹੜੀ ਕੇ ਸਰਕਾਰ ਕਹਿੰਦੀ ਹੈ ਕਿ ਦਾਣਾ ਦਾਣਾ ਖ਼ਰੀਦਿਆ ਜਾਵੇਗਾ ਪਰ ਢੇਰ ਨਹੀਂ ਖ਼ਰੀਦੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਜਲਦ ਤੋਂ ਜਲਦ ਬਾਰਦਾਨਾ ਮੁਹੱਈਆ ਕਰਵਾ ਕੇ ਕਣਕ ਦੀ ਤੁਲਾਈ ਸ਼ੁਰੂ ਕਰਵਾਈ ਜਾਵੇ | ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕੇ ਕਿਸਾਨ ਮਜ਼ਦੂਰ ਮੋਰਚਾ, ਕਿਸਾਨ ਸੰਯੁਕਤ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਬੀਰ ਸਿੰਘ ਦੌਧਰ ਦੀ ਅਗਵਾਈ ਹੇਠ ਜੇਕਰ ਕੱਲ੍ਹ 16 ਅਪ੍ਰੈਲ ਸ਼ਾਮ 8 ਵਜੇ ਤੱਕ ਕਣਕ ਦੀ ਬੋਲੀ ਨਹੀਂ ਲੱਗਦੀ, ਤਾਂ ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ 17 ਅਪ੍ਰੈਲ ਨੂੰ ਜ਼ਿਲੇ੍ਹ ਵਿਚ ਰੇਲਾਂ ਰੋਕੀਆਂ ਜਾਣਗੀਆਂ | ਜੇਕਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ ਤਾਂ ਵੱਡੇ ਤੌਰ ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਨਿਰਮਲ ਸਿੰਘ ਸੰਘਾ ਸੀਨੀਅਰ ਮੀਤ ਪ੍ਰਧਾਨ, ਬਿੰਦਰ ਸਿੰਘ ਜੰਗ, ਗੁਰਮੇਲ ਸਿੰਘ ਗੇਲਾ, ਨਿਰਮਲ ਸਿੰਘ ਮੱਟੂ ਅਜਮੇਰ ਸਿੰਘ, ਬਾਬੀ ਜੰਗ, ਮੇਵਾ ਸਿੰਘ, ਬਿੱਲੂ ਸਿੰਘ, ਹਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ <br/> ਅਗਲੀ ਖ਼ਬਰ ਜਲਾਲਾਬਾਦ ਪੂਰਬੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ <br/>
Ad Position 24