10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ <br/>

Ad Position 21
No active advertisement
ਅਜੀਤ ਡੈਸਕ 16-04-2026
ਮੋਗਾ, 15 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਿਹਾਲ ਸਿੰਘ ਵਾਲਾ ਦੀ ਬਲਾਕ ਸੰਮਤੀ ਦੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਦੀ ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅਹਿਮ ਹਸਤੀਆਂ ਦੀ ਮੌਜੂਦਗੀ 'ਚ ਚੇਅਰਮੈਨ ਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਕੀਤੀ | ਭਰਵੀਂ ਇਕੱਤਰਤਾ ਦੌਰਾਨ ਵਿਧਾਇਕ ਨੇ ਕਿਹਾ ਕਿ ਲੋਕਤੰਤਰ ਦੀ ਬਲਾਕ ਪੱਧਰੀ ਕੜੀ ਬਲਾਕ ਸੰਮਤੀ ਦੀ ਇਹ ਜ਼ਿੰਮੇਵਾਰੀ ਇਨ੍ਹਾਂ ਹਸਤੀਆਂ ਨੂੰ ਸੌਂਪਦਿਆਂ ਸਾਨੂੰ ਮਾਣ ਤੇ ਤਸੱਲੀ ਮਹਿਸੂਸ ਹੋ ਰਹੀ ਹੈ ਕਿ ਜਮਹੂਰੀਅਤ ਤਹਿਤ ਮਿਲੇ ਅਧਿਕਾਰਾਂ ਨਾਲ ਇਨ੍ਹਾਂ ਵਲੋਂ ਆਪਣੇ ਇਲਾਕੇ ਦੇ ਵਿਕਾਸ 'ਚ ਭਰਵਾਂ ਯੋਗਦਾਨ ਪਾਇਆ ਜਾਵੇਗਾ | ਇਨ੍ਹਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦੇ ਹੱਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲੀ ਤਰਜੀਹ ਦੇ ਰਹੀ ਹੈ | ਇਸ ਸਮੇਂ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਸਮੇਂ ਚੇਅਰਮੈਨ ਪਲੈਨਿੰਗ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਚੇਅਰਮੈਨ ਪਰਮਜੀਤ ਸਿੰਘ ਬੁੱਟਰ, ਸਰਪੰਚ ਜਗਤਾਰ ਸਿੰਘ ਬੁੱਟਰ, ਜ਼ਿਲ੍ਹਾ ਮੀਡੀਆ ਸਕੱਤਰ ਅੰਮਿ੍ਤਪਾਲ ਸਿੰਘ ਦੀਨਾਂ, ਗੁਰਪ੍ਰੀਤ ਸਿੰਘ ਕੁੱਸਾ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸੰਮਤੀ ਮੈਂਬਰ ਪ੍ਰਤਾਪ ਸਿੰਘ ਲੋਪੋ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਜਗਦੀਪ ਸਿੰਘ ਜੈਮਲਵਾਲਾ, ਸਰਪੰਚ ਜਸਦੀਪ ਸਿੰਘ ਗੈਰੀ ਢੁੱਡੀਕੇ, ਬਲਜਿੰਦਰ ਸਿੰਘ ਲੋਪੋ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਅਮਨਦੀਪ ਕੌਰ ਬਿਲਾਸਪੁਰ, ਹਰਸਿਮਰਨਜੀਤ ਸਿੰਘ ਸਰਾਂ, ਲਛਮਣ ਸਿੰਘ ਰਾਊਕੇ ਕਲਾਂ, ਜਗਵੰਤ ਸਿੰਘ ਬੈਂਸ ਆਦਿ ਹਾਜ਼ਰ ਸ਼ਖਸੀਅਤਾਂ ਨੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਅਤੇ ਵਾਈਸ ਚੇਅਰਪਰਸਨ ਬੀਬੀ ਜਸਵੰਤ ਕੌਰ ਬਿਲਾਸਪੁਰ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ
Ad Position 24