29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰ ਬਣਨ 'ਤੇ ਆਸ਼ਾ ਵਰਕਰਜ਼ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ-ਸੋਸਣ

Ad Position 21
No active advertisement
ਅਜੀਤ ਡੈਸਕ 17-04-2026
ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਆਸ਼ਾ ਵਰਕਰਜ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ | ਇਸੇ ਕੜੀ ਤਹਿਤ ਮੋਗਾ ਦੇ ਸਿਵਲ ਹਸਪਤਾਲ ਵਿਖੇ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਵਲੋਂ ਵਿਸ਼ਾਲ ਧਰਨਾ ਦਿੱਤਾ ਗਿਆ | ਇਸ ਮੌਕੇ ਆਸ਼ਾ ਵਰਕਰਜ਼ ਨੇ ਆਪਣੀਆਂ ਮੰਗਾਂ ਦੇ ਹੱਕ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਅੱਜ ਆਸ਼ਾ ਵਰਕਰਾਂ ਦੀ ਹਮਾਇਤ ਕਰਦੇ ਹੋਏ ਉਨ੍ਹਾਂ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਆਉਣ 'ਤੇ ਆਸ਼ਾ ਵਰਕਰਜ਼ ਦੇ ਸਮੁੱਚੇ ਮਸਲੇ ਪਹਿਲ ਦੇ ਆਧਾਰ ਉੱਪਰ ਹੱਲ ਕੀਤੇ ਜਾਣਗੇ | ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਉਹ ਸਿਹਤ ਵਿਭਾਗ ਵਿਚ ਕੰਮ ਕਰਦੇ ਰਹੇ ਹਨ, ਜਿਸ ਕਾਰਨ ਉਹ ਆਸ਼ਾ ਵਰਕਰਜ਼ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀ ਮਿਹਨਤ ਨਾਲ ਕੰਮ ਕਰਨ ਦੀ ਰੁਚੀ ਨੂੰ ਚੰਗੀ ਤਰ੍ਹਾਂ ਨਾਲ ਜਾਣਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਨਾ ਕਰਨ 'ਤੇ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ <br/> ਅਗਲੀ ਖ਼ਬਰ ਇੰਦਾਛੋਈ ਪਿੰਡ ਦੇ ਕਿਸਾਨ ਦੀ 3-4 ਏਕੜ ਸੜੀ ਕਣਕ ਦਾ ਮੁਆਵਜ਼ਾ ਲੈਣ ਦੀ ਮੰਗ ਹੋਈ ਤੇਜ਼
Ad Position 24