ਮੋਗਾ, 16 ਅਪ੍ਰੈਲ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਮੋਗਾ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਉਪਰੰਤ ਤੁਰੰਤ ਬਾਅਦ ਤੂੜੀ ਬਣਾਉਣ ਵਾਲੇ ਰੀਪਰ ਚਲਾਉਣ ਤੇ ਕੁਛ ਸਮੇਂ ਵਾਸਤੇ ਲਗਾਈ ਗਈ ਪਬੰਦੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ, ਕਿਉਂਕਿ ਗਿਲੀ ਨਾੜ ਤੋਂ ਤੂੜੀ ਬਣਾਉਣ ਸਮੇਂ ਪਿਛਲੇ ਸਲਾ ਦੌਰਾਨ ਕਣਕ ਦੀ ਖੜੀ ਫ਼ਸਲ ਅੱਗ ਦਾ ਸ਼ਿਕਾਰ ਹੋ ਗਈ ਸੀ | ਜਿਸ ਕਰਕੇ ਕਈ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਿਆ ਸੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਨੀਰੀ ਬੀਜਣ ਜਾਂ ਮੱਕੀ ਦੀ ਫ਼ਸਲ ਬੀਜਣ ਵਾਸਤੇ ਸਮਾਂ ਹੈ | ਮੀਟਿੰਗ ਵਿਚ ਨਛੱਤਰ ਸਿੰਘ, ਜੁਗਰਾਜ ਸਿੰਘ, ਹਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ, ਵਕੀਲ ਸਿੰਘ ਆਦਿ ਅਹੁਦੇਦਾਰ ਤੇ ਕਿਸਾਨ ਆਗੂ ਹਾਜ਼ਰ ਸਨ |