28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਦੰਦਾਂ ਦੀ ਦੇਖਭਾਲ ਸਬੰਧੀ ਮੁਫ਼ਤ ਕੈਂਪ

Ad Position 21
No active advertisement
ਅਜੀਤ ਡੈਸਕ 17-04-2026
ਸਮਾਧ ਭਾਈ, 16 ਅਪ੍ਰੈਲ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਦੰਦਾਂ ਦੇ ਮਾਹਿਰ ਡਾ. ਮਨਦੀਪ ਸਿੰਘ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਅਤੇ ਬੱਚਿਆਂ ਨੂੰ ਦੰਦਾਂ ਦੀ ਸਹੀ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਦਿਨ 'ਚ ਦੋ ਵਾਰ ਬੁਰਸ਼ ਕਰਨ, ਮਿੱਠੀਆਂ ਚੀਜ਼ਾਂ ਘੱਟ ਖਾਣ, ਸਾਫ਼-ਸੁਥਰਾ ਰਹਿਣ ਆਦਿ ਦੀ ਸਲਾਹ ਦਿੱਤੀ | ਇਸ ਸਮੇਂ ਡਾਕਟਰਾਂ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਦੇਖਭਾਲ ਦੀਆਂ ਕਿੱਟਾਂ ਮੁਫ਼ਤ ਦਿੱਤੀਆਂ ਗਈਆਂ | ਇਸ ਸਮੇਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਪਿ੍ੰਸੀਪਲ ਸੁਖਬੀਰ ਸਿੰਘ ਅਤੇ ਅਧਿਆਪਕਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਅਜਿਹੇ ਹੋਰ ਵੀ ਉਪਰਾਲੇ ਕਰਨ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਲੋਕ ਅੱਖਾਂ 'ਚ ਹੰਝੂ ਲੈ ਕੇ 'ਆਪ' ਸਰਕਾਰ ਨੂੰ ਕੋਸ ਰਹੇ ਹਨ-ਐਡਵੋਕੇਟ ਰਵੀ ਗਰੇਵਾਲ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ 'ਚ ਕਣਕ ਸੀਜ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24