28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੋਕ ਅੱਖਾਂ 'ਚ ਹੰਝੂ ਲੈ ਕੇ 'ਆਪ' ਸਰਕਾਰ ਨੂੰ ਕੋਸ ਰਹੇ ਹਨ-ਐਡਵੋਕੇਟ ਰਵੀ ਗਰੇਵਾਲ

Ad Position 21
No active advertisement
ਅਜੀਤ ਡੈਸਕ 17-04-2026
ਕਿਸ਼ਨਪੁਰਾ ਕਲਾਂ, 16 ਅਪ੍ਰੈਲ (ਅਮੋਲਕ ਸਿੰਘ ਕਲਸੀ)-ਹਲਕਾ ਧਰਮਕੋਟ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਗੰਭੀਰ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ, ਵੱਧ ਰਹੇ ਭਿ੍ਸ਼ਟਾਚਾਰ, ਕਾਲਾਬਾਜ਼ਾਰੀ ਅਤੇ ਗੈਂਗਸਟਰ ਵਾਦ ਕਾਰਨ ਆਮ ਜਨਤਾ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਲੋਕ ਅੱਜ ਆਪਣੀਆਂ ਅੱਖਾਂ ਵਿਚ ਹੰਝੂ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿਨ-ਰਾਤ ਕੋਸ ਰਹੇ ਹਨ, ਕਿਉਂਕਿ ਸੂਬਾ ਵਿਕਾਸ ਦੀ ਬਜਾਏ ਤਬਾਹੀ ਵੱਲ ਵੱਧ ਰਿਹਾ ਹੈ | ਰਵੀ ਗਰੇਵਾਲ ਨੇ ਦਾਅਵਾ ਕੀਤਾ ਕਿ ਆਮ ਲੋਕਾਂ ਲਈ ਸਵੇਰੇ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ ਤੇ ਉਹ ਡਰ ਦੇ ਸਾਏ ਹੇਠ ਜੀਵਨ ਬਿਤਾਉਣ ਲਈ ਮਜਬੂਰ ਹਨ | ਉਨ੍ਹਾਂ ਨੇ ਕਿਹਾ ਕਿ ''ਰੰਗਲਾ ਪੰਜਾਬ'' ਬਣਾਉਣ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਸੂਬੇ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰ ਚੁੱਕੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਧਰਮਕੋਟ ਵਿਚ ਨੌਜਵਾਨ ਦੇ ਕਤਲ ਦੀ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਇਹ ਘਟਨਾ ਕਾਨੂੰਨ ਵਿਵਸਥਾ ਦੀ ਨਾਕਾਮੀ ਨੂੰ ਦਰਸਾਉਂਦੀ ਹੈ | ਅੰਤ ਵਿਚ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਤੁਰੰਤ ਅਤੇ ਢੁਕਵੇਂ ਕਦਮ ਚੁੱਕੇ ਜਾਣ, ਤਾਂ ਜੋ ਲੋਕਾਂ ਵਿਚ ਭਰੋਸਾ ਮੁੜ ਕਾਇਮ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਤੋਂ ਦੋ ਮਹਿਮਾਨ ਟੀਚਰ ਅੰਗਰੇਜ਼ੀ ਪੜ੍ਹਾਉਣ ਲਈ ਆਕਲੈਂਡ ਸਕੂਲ ਦੇ ਕੈਂਪਸ ਪਹੁੰਚੇ ਅਗਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਦੰਦਾਂ ਦੀ ਦੇਖਭਾਲ ਸਬੰਧੀ ਮੁਫ਼ਤ ਕੈਂਪ
Ad Position 24