28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੈਂਟ ਜੋਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਬਾਘਾ ਪੁਰਾਣਾ, 16 ਅਪ੍ਰੈਲ (ਟਿੰਕੂ ਕਾਠਪਾਲ)-ਸਿੱਖਿਆ ਦੇ ਖੇਤਰ ਵਿਚ ਬਾਘਾ ਪੁਰਾਣਾ ਇਲਾਕੇ ਦੀ ਨਾਮਵਰ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ, ਜੋ ਕਿ ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਹੈ, ਦਾ ਸਾਲ 2025-26 ਸੀ.ਬੀ.ਐਸ.ਈ. ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਪਹਿਲਾ, ਹਰਮਨਦੀਪ ਸਿੰਘ ਨੇ ਦੂਜਾ, ਕਰਨਵੀਰ ਸਿੰਘ, ਸਿਵਰਜੀਤ ਕੌਰ, ਸੁਖਦੀਪ ਕੌਰ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਦਸਵੀਂ ਜਮਾਤ ਦੇ ਇਸ 100 ਫ਼ੀਸਦੀ ਨਤੀਜੇ ਦਾ ਸਿਹਰਾ ਪਿ੍ੰਸੀਪਲ ਮੈਡਮ ਸੁਧਾ ਕੇ.ਆਰ. ਨੇ ਬੱਚਿਆਂ ਨੂੰ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਨੂੰ ਦਿੰਦੇ ਹੋਏ ਵਧਾਈ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਕੂਲ ਦੇ ਅਧਿਆਪਕਾਂ 'ਤੇ ਯਕੀਨ ਕਰਨ ਲਈ ਮਾਤਾ-ਪਿਤਾ ਦਾ ਵੀ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਲਤਾ ਟਰੈਵਲ ਦੇ ਐਮ.ਡੀ. ਭੁਪਿੰਦਰ ਪਲਤਾ ਨੂੰ ਸਦਮਾ- ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਖਾਦ ਵਿਕੇ੍ਰਤਾਵਾਂ ਦੀ ਅਚਨਚੇਤ ਚੈਕਿੰਗ <br/>
Ad Position 24