ਸਮਾਧ ਭਾਈ, 16 ਅਪ੍ਰੈਲ (ਜਗਰੂਪ ਸਿੰਘ ਸਰੋਆ)-ਇਲਾਕੇ ਦੀ ਸਿਰਮੌਰ ਸੰਸਥਾ ਦੇ ਵਿਦਿਆਰਥੀਆਂ ਦਾ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਲਏ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਪੁਜ਼ੀਸ਼ਨਾਂ ਹਾਸਲ ਕਰਨ 'ਤੇ ਸਨਮਾਨ ਕੀਤਾ ਗਿਆ | ਇਸ ਸਮੇਂ ਸਕੂਲ ਮੁਖੀ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਦਸਵੀਂ ਕਲਾਸ ਦੀ ਰਮਨਦੀਪ ਕੌਰ ਪਹਿਲੇ, ਇੰਦਰਜੀਤ ਸਿੰਘ ਦੂਸਰੇ, ਜਸਕਰਨ ਸਿੰਘ ਤੀਜੇ ਸਥਾਨ ਅਤੇ ਨੌਵੀਂ ਕਲਾਸ ਦੀ ਜੈਸਮੀਨ ਕੌਰ ਪਹਿਲੇ, ਮਨਜੋਤ ਕੌਰ ਦੂਜੇ ਤੇ ਮਨਵੀਰ ਕੌਰ ਤੀਜੇ ਸਥਾਨ ਅਤੇ ਅੱਠਵੀਂ ਕਲਾਸ ਦੀ ਗੁਰਸੀਰਤ ਕੌਰ ਪਹਿਲੇ, ਗੁਰਲੀਨ ਕੌਰ ਦੂਜੇ ਤੇ ਸਮਨਦੀਪ ਕੌਰ ਤੀਜੇ ਸਥਾਨ 'ਤੇ ਰਹੇ | ਇਸ ਪ੍ਰਾਪਤੀ 'ਤੇ ਸਕੂਲ ਵਲੋਂ ਵੀ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪਿ੍ੰ. ਗੁਰਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਇੰਦਰਜੀਤ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਵੀਰਪਾਲ ਕੌਰ, ਬਲਜੀਤ ਕੌਰ, ਭਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |