15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਜੀਤਵਾਲ ਕਾਲਜ ਵਿਦਿਆਰਥੀਆਂ ਨੇ ਗੋਲਡ ਅਤੇ ਸਿਲਵਰ ਮੈਡਲ ਕੀਤੇ ਪ੍ਰਾਪਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਅਜੀਤਵਾਲ, 17 ਅਪ੍ਰੈਲ (ਹਰਦੇਵ ਸਿੰਘ ਮਾਨ)-ਮਾਲਵੇ ਦੀ ਉੱਚ ਵਿੱਦਿਅਕ ਸੰਸਥਾ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਦੇ ਐੱਮ.ਐੱਸ.ਸੀ ਮੈਡੀਕਲ ਲੈਬ ਸਾਇੰਸ ਦੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਚ ਹੋਈ ਤੀਸਰੀ ਕਨਵੋਕੇਸ਼ਨ ਵਿਚ ਗੋਲਡ ਅਤੇ ਸਿਲਵਰ ਮੈਡਲ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਦੱਸਿਆ ਕਿ ਐੱਮ.ਐੱਸ.ਸੀ. ਮੈਡੀਕਲ ਲੈਬ ਸਾਇੰਸ ਦੇ ਵਿਦਿਆਰਥੀ ਸੰਦੀਪ ਕੁਮਾਰ ਨੂੰ ਗੋਲਡ ਅਤੇ ਵਿਦਿਆਰਥੀ ਰਾਜ ਕੁਮਾਰ ਦੀ ਕਾਬਲੀਅਤ ਨੂੰ ਦੇਖਦਿਆਂ ਸਿਲਵਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ | ਵਿਦਿਆਰਥੀਆਂ ਦੀ ਇਸ ਉਪਲਬਧੀ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸੰਸਥਾ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਹਰੇਕ ਵਿਦਿਆਰਥੀ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਨ ਲਈ ਪ੍ਰੇਰਿਤ ਕਰਕੇ ਸਿੱਖਿਆ ਦੇ ਹਰੇਕ ਬਾਰੀਕ ਤੋਂ ਬਾਰੀਕ ਬਿੰਦੂ ਨੂੰ ਚੰਗੀ ਤਰ੍ਹਾਂ ਸਮਝਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਚੁਣੀ ਵਿੱਦਿਆ ਵਿਚ ਪੂਰਨ ਮੁਹਾਰਤ ਪ੍ਰਾਪਤੀ ਕਰਵਾਈ ਜਾ ਸਕੇ | ਇੰਚਾਰਜ ਦਿਲਪ੍ਰੀਤ ਕੌਰ ਨੇ ਕਿਹਾ ਕਿ ਇਹ ਸਨਮਾਨ ਮਿਹਨਤੀ, ਹਿੰਮਤੀ ਅਤੇ ਧਿਆਨ ਨਾਲ ਗਿਆਨ ਪ੍ਰਾਪਤ ਕਰਨ ਤੇ ਹੀ ਵਿਦਿਆਰਥੀਆਂ ਨੂੰ ਮਿਲਿਆ ਹੈ | ਉਨ੍ਹਾਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਪ੍ਰਾਪਤੀਆਂ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਉੱਚ ਪ੍ਰਾਪਤੀ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਮੁੱਚੇ ਸਟਾਫ ਵਲੋਂ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਨੇ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਘਰੇਲੂ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ-ਭੁਪਿੰਦਰ ਸਿੰਘ ਦੌਲਤਪੁਰਾ <br/>
Ad Position 24