ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਅਤਾ ਬਣੀ ਖਿੱਚ ਦਾ ਕੇਂਦਰ-ਭੁੱਲਰ, ਢਿੱਲੋਂ, ਅÏਲਖ <br/>
ਅਜੀਤ ਡੈਸਕ
18-04-2026
ਕਿਸ਼ਨਪੁਰਾ ਕਲਾਂ, 17 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਖੂ ਅੱਖ ਨਾਲ ਵਿਧਾਨ ਸਭਾ ਹਲਕਾ ਧਰਮਕੋਟ 'ਚ ਬਹੁਤ ਹੀ ਮਿਹਨਤੀ ਤੇ ਨਿੱਘੇ ਸੁਭਾਅ ਦੇ ਮਾਲਕ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਸਪੁੱਤਰ ਸਵ. ਜਥੇ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਧਰਮਕੋਟ ਹਲਕਾ ਇੰਚਾਰਜ ਲਗਾ ਕੇ ਵਰਕਰਾਂ ਦੇ ਦਿਲ ਜਿੱਤੇ ਹਨ ਤੇ ਹਲਕਾ ਇੰਚਾਰਜ ਮੱਖਣ ਬਰਾੜ ਦੀ ਅਗਵਾਈ ਵਿਚ 2027 'ਚ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਵਰਕਰ ਪੱਬਾਂ ਭਾਰ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇਵਾਲਾ, ਕਸਬਾ ਕਿਸ਼ਨਪੁਰਾ ਕਲਾਂ ਦੇ ਵਾਰਡ ਨੰਬਰ 8 ਤੋਂ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਅÏਲਖ, ਉੱਘੇ ਸਮਾਜ ਸੇਵੀ ਐਮ.ਡੀ. ਡਾਕਟਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹੱਕ 'ਚ ਹਵਾ ਬਣ ਚੁੱਕੀ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ | ਵੱਡੀ ਗਿਣਤੀ 'ਚ ਪਾਰਟੀ ਲੀਡਰਸ਼ਿਪ ਇਕ ਪਲੇਟ ਫਾਰਮ 'ਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਇਕੱਠੀ ਹੋ ਰਹੀ ਹੈ ਜੋ ਕਿ ਹਲਕਾ ਧਰਮਕੋਟ ਲਈ ਚੰਗੀ ਗੱਲ ਹੋਵੇਗੀ | ਸੀਨੀਅਰ ਅਕਾਲੀ ਆਗੂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ ਆਦਿ ਨੇ ਆਗੂਆਂ ਤੇ ਵਰਕਰਾਂ ਨੂੰ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ 'ਚ ਡਟਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਸਿਰ 'ਤੇ ਬਹੁਤ ਵੱਡਾ ਸਵਰਗਵਾਸੀ ਜਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ ਪੰਜਾਬ ਦਾ ਕਰਜ਼ਾ ਹੈ ਜਿਸ ਨੂੰ ਉਤਾਰਨ ਦਾ ਸਮਾਂ ਆ ਗਿਆ ਹੈ ਤੇ ਆਪਣਾ ਫਰਜ਼ ਸਮਝਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਡਟ ਕੇ ਸਾਥ ਦੇਈਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਕਰਨੈਲ ਸਿੰਘ,ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਗੁਰਦੀਪ ਸਿੰਘ ਰਾਜੂ, ਸੁਖਵਿੰਦਰ ਸਿੰਘ ਕਾਲੂ, ਬਲਦੇਵ ਸਿੰਘ ਦੇਬੀ ਆਦਿ ਹਾਜ਼ਰ ਸਨ |