15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਬਚਾਓ ਦਾ ਹੋਕਾ ਦੇਣ ਵਾਲੇ ਕਰਵਾ ਰਹੇ ਹਨ ਗ਼ੈਰ-ਕਾਨੂੰਨੀ ਧੰਦੇ-ਵਿਧਾਇਕਾ ਅਰੋੜਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਮੋਗਾ ਪੁਲਿਸ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਮੋਗਾ ਅੰਮਿ੍ਤਸਰ ਬਾਈਪਾਸ 'ਤੇ ਇਕ ਨਿੱਜੀ ਹੋਟਲ ਵਿਚ ਛਾਪੇਮਾਰੀ ਕੀਤੀ ਤਾਂ ਉੱਥੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ ਤੇ ਉੱਥੋਂ 14 ਲੜਕੀਆਂ ਜਿਨ੍ਹਾਂ ਵਿਚ ਨਬਾਲਗ ਲੜਕੀਆਂ ਵੀ ਸ਼ਾਮਿਲ ਸਨ ਤੇ 7 ਦੇ ਕਰੀਬ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਇਹ ਹੋਟਲ ਇਕ ਸ਼ੋ੍ਰਮਣੀ ਅਕਾਲੀ ਦੇ ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦਾ ਸੀ | ਇਸ ਸਬੰਧੀ ਅੱਜ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਇਸ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਬਚਾਓ ਦੀਆਂ ਗੱਲਾਂ ਕਰਨ ਵਾਲੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਦੇਹ ਵਪਾਰ ਦਾ ਧੰਦਾ ਕਰਵਾ ਰਹੇ ਹਨ ਅਤੇ ਜਿਸ ਪਾਰਟੀ ਦੇ ਲੋਕ ਸੈਕਸ ਸਕੈਂਡਲਾਂ ਨਾਲ ਜੁੜੇ ਹੋਣ ਤੇ ਉਨ੍ਹਾਂ ਦੇ ਕੌਂਸਲਰ ਕੇਹ ਵਪਾਰ ਵਰਗੇ ਘਿਣਾਉਣੇ ਜੁਰਮਾਂ ਨੂੰ ਅੰਜਾਮ ਦੇ ਰਹੇ ਹੋਣ ਉਹ ਪੰਜਾਬ ਨੂੰ ਕੀ ਬਚਾਉਣਗੇ | ਉਨ੍ਹਾਂ ਕਿਹਾ ਕਿ ਅਜਿਹੇ ਘਿਣਾਉਣੇ ਕਾਰਨਾਮਿਆਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਹਰਗਿਜ਼ ਬਖ਼ਸ਼ੇ ਨਹੀ ਜਾਣਗੇ ਤੇ ਉਨ੍ਹਾਂ ਵਿਰੁੱਧ ਸਖ਼ਤ ਤੋ ਸਖ਼ਤ ਕਾਰਵਾਈ ਹੋਵੇਗੀ | ਉਨ੍ਹਾਂ ਪੈੱ੍ਰਸ ਕਾਨਫ਼ਰੰਸ ਦੌਰਾਨ ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦੀਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫ਼ੋਟੋਆਂ ਵੀ ਦਿਖਾਈਆਂ ਅਤੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋ ਮੰਗ ਕੀਤੀ ਕਿ ਅਜਿਹੇ ਦਾਗ਼ੀ ਕੌਂਸਲਰ ਤੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਇਨ੍ਹਾਂ ਤੋ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਵਾਂ ਧੀਆਂ ਦੇ ਭਰਾ ਦਾ ਫ਼ਰਜ਼ ਅਦਾ ਕਰ ਰਹੇ ਹਨ ਤੇ ਉਨ੍ਹਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾ ਕੇ ਮਾਵਾਂ ਤੇ ਧੀਆਂ ਲਈ ਆਪਣਾ ਸਤਿਕਾਰ ਪ੍ਰਗਟ ਕੀਤਾ ਹੈ ਤੇ ਉਨ੍ਹਾਂ ਨੇ ਮਾਵਾਂ ਤੇ ਧੀਆਂ ਲਈ ਕਈ ਲਾਭ ਵਾਲੀਆਂ ਯੋਜਨਾਵਾਂ ਵੀ ਚਲਾਈਆਂ ਹਨ ਤੇ ਹਰ ਔਰਤ ਨੂੰ ਪ੍ਰਤੀ ਮਹੀਨਾ ਇਕ ਹਜਾਰ ਰੁਪਿਆ ਤੇ ਦਲਿਤ ਭਾਈਚਾਰੇ ਦੀਆਂ ਔਰਤਾਂ ਨੂੰ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਤੇ ਇਸ ਸਬੰਧੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਹ ਪੈਸੇ ਔਰਤਾਂ ਦੇ ਖਾਤਿਆਂ ਵਿਚ ਪੁੱਜਣੇ ਸ਼ੁਰੂ ਹੋ ਜਾਣਗੇ | ਪਰ ਦੂਸਰੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਜਿਹੇ ਘਿਣਾਉਣੇ ਕੰਮ ਕਰਕੇ ਸਰਕਾਰ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ ਜਦ ਕਿ ਅਜਿਹੀ ਪਾਰਟੀ ਦੇ ਆਗੂਆਂ ਨੂੰ ਲੋਕ ਕਦੇ ਮੁਆਫ਼ ਨਹੀ ਕਰਨਗੇ | ਇਸ ਮੌਕੇ ਤੇ ਪੈੱ੍ਰਸ ਕਾਨਫ਼ਰੰਸ ਦੌਰਾਨ ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ ਪੀਨਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸੀਨੀਅਰ ਆਗੂ ਜਗਦੀਪ ਸਿੰਘ ਜੈਮਲ ਵਾਲਾ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਪਿਆਰਾ ਸਿੰਘ ਬੱਧਨੀ ਸੀ. ਆਗੂ, ਕੌਂਸਲਰ ਗੁਰਪ੍ਰੀਤ ਸਚਦੇਵਾ, ਕੌਂਸਲਰ ਵਿਕਰਮ ਘਾਤੀ, ਸਰਪੰਚ ਪਰਮਜੀਤ ਸਿੰਘ ਮਹੇਸ਼ਰੀ, ਜਗਦੀਸ਼ ਸ਼ਰਮਾ, ਗੌਰਵ ਗਰਗ, ਸੰਜੇ ਸ਼ਰਮਾ, ਸੰਨੀ ਧਾਲੀਵਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਬਲਜਿੰਦਰ ਸਿੰਘ ਕੁੱਕੂ ਆੜ੍ਹਤੀ ਨਾਲ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਤੇ ਅਨੇਕਾਂ ਸ਼ਖ਼ਸੀਅਤਾਂ ਨੇ ਕੀਤਾ ਦੁ... ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਦੇ ਆਏ ਨਤੀਜੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24