ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਪੁਰਾਣੀ ਵੱਕਾਰੀ ਤੇ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਬਾਲ ਕਲਾਕਾਰਾਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਗੁਰਬਾਣੀ ਕੀਰਤਨ, ਕਵਿਤਾਵਾਂ, ਭਾਸ਼ਣ ਤੇ ਗਿੱਧਾ-ਭੰਗੜਾ ਆਦਿ ਨੂੰ ਹਾਜ਼ਰੀਨ ਨੇ ਸਾਹ ਰੋਕ ਕੇ ਮਾਣਿਆਂ | ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਪੇਸ਼ਕਾਰੀਆਂ 'ਚ ਭਾਗ ਲਿਆ | ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਮੈਡਮ ਗੁਰਪ੍ਰੀਤ ਕੌਰ ਸੇਖੋਂ ਅਤੇ ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਸਕੂਲ ਦੀਆਂ ਮਾਣ-ਮੱਤੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਤ ਰੌਸ਼ਨੀ ਪਾਈ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਮੈਡਮ ਗੁਰਵਿੰਦਰ ਕੌਰ ਹਿੰਮਤਪੁਰਾ ਤੇ ਮੈਡਮ ਸਰਬਜੀਤ ਕੌਰ ਨੇ ਬਾਖ਼ੂਬੀ ਨਿਭਾਈ, ਇਨਾਮ ਵੰਡ ਸਮਾਗਮ ਵਿਚ ਮੋਹਰੀ ਰਹੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਨਰਸਰੀ ਜਮਾਤ ਵਿਚੋਂ ਰਵਿੰਦਰਪਾਲ ਕੌਰ, ਆਮੀਨ ਅਲੀ, ਜਸਕੀਰਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਐਲ.ਕੇ.ਜੀ. ਵਿਚ ਮਨਦੀਪ ਕੌਰ ਤੇ ਅਕਸਿਤਾ ਨੇ ਪਹਿਲਾ, ਤਨਵੀਰ ਕੌਰ ਨੇ ਦੂਜਾ ਅਤੇ ਗੁਰਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਯੂ. ਕੇ. ਜੀ. ਵਿਚ ਸੁਖਨੂਰ ਕੌਰ ਨੇ ਪਹਿਲਾ, ਪ੍ਰਭਜੋਤ ਕੌਰ ਤੇ ਗੁਰਕੀਰਤ ਕੌਰ ਨੇ ਦੂਜਾ ਤੇ ਦਿਲਬਾਗ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਫ਼ਸਟ ਸਟੈਂਡਰਡ 'ਚੋਂ ਸੋਨਮਪ੍ਰੀਤ ਕੌਰ ਨੇ ਪਹਿਲਾ, ਸੁਖਪ੍ਰੀਤ ਸਿੰਘ ਨੇ ਦੂਜਾ ਤੇ ਸੁਖਮਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਦਸਮੇਸ਼ ਸਕੂਲ ਦੇ ਛੋਟੇ ਬੱਚਿਆਂ ਨੇ ਪੰਜਾਬੀ ਭਾਸ਼ਾ 'ਤੇ ਆਧਾਰਿਤ ਕੋਰੀਓਗ੍ਰਾਫ਼ੀ ਨਾਲ ਸਮਾਗਮ ਨੂੰ ਚਾਰ ਚੰਨ ਲਾਏ | ਕੁਲਦੀਪ ਸਿੰਘ ਧਾਲੀਵਾਲ ਤੇ ਮੈਡਮ ਪਰਦੀਪ ਕੌਰ ਨੇ ਅਨੁਸ਼ਾਸਨ ਦਾ ਖ਼ਾਸ ਧਿਆਨ ਰੱਖਿਆ | ਸਜਾਵਟ ਅਰਵਿੰਦਰ ਸਿੰਘ ਸੇਖੋਂ, ਗੁਰਵਿੰਦਰ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਤੇ ਸਰਬਜੀਤ ਕੌਰ ਵਲੋਂ ਕੀਤੀ ਗਈ | ਸਰਵੋਤਮ ਵਿਦਿਆਰਥੀਆਂ ਦੇ ਪੁਰਸਕਾਰ ਬੀਰਦਵਿੰਦਰ ਸਿੰਘ, ਜੈਦੀਪ ਸਿੰਘ, ਨਮਨਦੀਪ ਕੌਰ, ਰਮਨਦੀਪ ਕੌਰ ਦੀ ਝੋਲੀ ਪਏ | ਸੱਚਮੁੱਚ ਇਹ ਸਮਾਗਮ ਅਮਿੱਟ ਛਾਪ ਛੱਡਣ ਵਿਚ ਸਫਲ ਰਿਹਾ |