15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਸਤਿਕਾਰ ਯੋਜਨਾ ਤਹਿਤ ਲਗਾਏ ਗਏ ਵੱਖ-ਵੱਖ ਕੈਂਪਾਂ ਦਾ ਜਾਇਜ਼ਾ ਲਿਆ

Ad Position 21
repet_subhas-goyals [Copy P29]
ਪਿੰਡ ਘੱਲ ਕਲਾਂ ਅਤੇ ਵਾਰਡ ਨੰਬਰ 27 ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਗਾਏ ਗਏ ਵੱਖ-ਵੱਖ ਰਜਿਸਟ੍ਰੇਸ਼ਨ ਕੈਂਪਾਂ ਦਾ ਨਿਰੀਖਣ ਕਰਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ | ਤਸਵੀਰ: ਹਰਜੀਤ ਸਿੰਘ <br/> 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਘੱਲ ਕਲਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਗਾਏ ਗਏ ਰਜਿਸਟ੍ਰੇਸ਼ਨ ਕੈਂਪ ਦਾ ਨਿਰੀਖਣ ਕੀਤਾ | ਇਸ ਕੈਂਪ ਦੌਰਾਨ ਜਨਰਲ ਵਰਗ ਦੀਆਂ ਔਰਤਾਂ ਨੇ 1000 ਦੇ ਲਾਭ ਲਈ ਰਜਿਸਟ੍ਰੇਸ਼ਨ ਕਰਵਾਈ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੇ 1500 ਲਈ ਰਜਿਸਟ੍ਰੇਸ਼ਨ ਕਰਵਾਈ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਮਾਵਾਂ ਅਤੇ ਭੈਣਾਂ ਨੇ ਹਿੱਸਾ ਲਿਆ ਅਤੇ ਇਸ ਯੋਜਨਾ ਪ੍ਰਤੀ ਆਪਣੀ ਖ਼ੁਸ਼ੀ ਪ੍ਰਗਟ ਕੀਤੀ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਵਿੱਤੀ ਸਹਾਇਤਾ ਲਈ ਕੀਤੇ ਜਾ ਰਹੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਗਏ ਹਰ ਵਾਅਦੇ ਨੂੰ ਸਮੇਂ ਸਿਰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 27 ਵਿਚ ਮੁੱਖ ਮੰਤਰੀ ਸਤਿਕਾਰ ਯੋਜਨਾ ਤਹਿਤ ਇਕ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਸੀ | ਇਸ ਸਮਾਗਮ ਵਿਚ ਵਾਰਡ ਇੰਚਾਰਜ ਵਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਬਜਿੰਦਰ ਸਿੰਘ ਵਿਪਿਨ, ਅਜੇ ਸ਼ਰਮਾ, ਮਹਿਲਾ ਵਿੰਗ ਬਲਾਕ ਪ੍ਰਧਾਨ ਪੂਨਮ ਅਰੋੜਾ, ਮਹਿਲਾ ਵਿੰਗ ਵਾਰਡ ਪ੍ਰਧਾਨ ਨੀਤੂ ਅਰੋੜਾ, ਵਲੰਟੀਅਰ ਗੀਤਿਕਾ ਅਰੋੜਾ, ਸੁੱਖੀ, ਸੁਖਮੰਦਰ ਕੌਰ, ਕਿਰਨਦੀਪ ਕੌਰ, ਇੰਦਰਜੀਤ ਕੌਰ, ਨੈਨਸੀ, ਸੁਖਵਿੰਦਰ ਕੌਰ, ਸੁਨੈਨਾ, ਨਿਸ਼ਾ, ਆਂਗਣਵਾੜੀ ਵਰਕਰ ਸੁਖਦੀਪ ਕੌਰ ਅਤੇ ਅਮਨਦੀਪ ਕੌਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ਨੇੜਿਓਾ ਬੀ.ਐੱਸ.ਐੱਫ. ਦੇ ਜੰਗਲਾਂ ਵਿਚੋਂ ਮਿਲਿਆ ਡਰੋਨ ਅਗਲੀ ਖ਼ਬਰ ਮਿਡਲ ਸਕੂਲਾਂ ਨੂੰ ਬੰਦ ਕਰਨ ਦਾ ਮਾਸਟਰ ਕੇਡਰ ਯੂਨੀਅਨ ਵਲੋਂ ਵਿਰੋਧ <br/>
Ad Position 24