ਨਿਹਾਲ ਸਿੰਘ ਵਾਲਾ, 17 ਅਪ੍ਰੈਲ (ਸੁਖਦੇਵ ਸਿੰਘ ਖਾਲਸਾ)-ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦਾ ਪ੍ਰਕਾਸ਼ ਪੁਰਬ 19 ਅਪ੍ਰੈਲ ਦਿਨ ਐਤਵਾਰ ਨੂੰ ਪ੍ਰਾਚੀਨ ਸ੍ਰੀ ਭਗਵਤੀ ਦੁਰਗਾ ਮੰਦਰ ਪੱਤੋ ਹੀਰਾ ਸਿੰਘ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਦੱਸਿਆ ਕਿ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਇਕਾਈ ਨਿਹਾਲ ਸਿੰਘ ਵਾਲਾ ਅਤੇ ਇਕਾਈ ਬੱਧਨੀ ਕਲਾਂ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ 18 ਅਪ੍ਰੈਲ ਨੂੰ ਸ੍ਰੀ ਰਮਾਇਣ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਦਿਨ ਐਤਵਾਰ ਨੂੰ ਪਾਠਾਂ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ ਅਤੇ 10 ਵਜੇ ਹਵਨ ਯੱਗ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸੁਆਮੀ ਰਾਮ ਤੀਰਥ (ਹਰਿਦੁਆਰ ਵਾਲੇ) ਸਵੇਰੇ 10 ਵਜੇ ਤੋਂ ਦੁਪਹਿਰ 120 ਵਜੇ ਤੱਕ ਕਥਾ ਕਰਨਗੇ |