ਬਾਘਾ ਪੁਰਾਣਾ, 17 ਅਪ੍ਰੈਲ (ਟਿੰਕੂ ਕਾਠਪਾਲ)-ਸ਼ਹਿਰ ਵਿਚ ਧਾਰਮਿਕ ਆਸਥਾ ਦਾ ਕੇਂਦਰ ਮੰਨੇ ਜਾਂਦੇ ਸ੍ਰੀ ਦੁਰਗਾ ਮੰਦਿਰ ਦੇ ਨਵ ਨਿਰਮਾਣ ਦੀ ਸ਼ੁਰੂਆਤ 24 ਅਪ੍ਰੈਲ ਨੂੰ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਬਾਘਾ ਪੁਰਾਣਾ ਦੇ ਸੀਨੀਅਰ ਵਾਈਸ ਪ੍ਰਧਾਨ ਅਸ਼ੋਕ ਗਰਗ ਨੇ ਦੱਸਿਆ ਕਿ ਮੰਦਰ ਦੇ ਨਵੇਂ ਨਿਰਮਾਣ ਲਈ ਨੀਂਹ ਪੱਥਰ ਸੰਤ ਬਾਬਾ ਪ੍ਰਦੀਪ ਸਿੰਘ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਲੋਂ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 7 ਵਜੇ ਭੂਮੀ ਪੂਜਣ ਨਾਲ ਹੋਵੇਗੀ ਉਪਰੰਤ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਜਾਵੇਗੀ | ਅਸ਼ੋਕ ਗਰਗ ਨੇ ਕਿਹਾ ਕਿ ਮੰਦਰ ਦਾ ਨਵ ਨਿਰਮਾਣ ਸਮੂਹ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੇ ਹਰ ਵਰਗ ਦੇ ਲੋਕਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਵੀ ਵੰਡੇ ਜਾ ਰਹੇ ਹਨ | ਇਸ ਮੌਕੇ ਰਜਿੰਦਰ ਕੁਮਾਰ ਬਾਂਸਲ, ਪ੍ਰਦੀਪ ਬਾਂਸਲ, ਦੀਪਕ ਬਾਂਸਲ, ਪੁਜਿੰਦਰ ਰਾਣਾ, ਪ੍ਰਤਾਪ ਪ੍ਰਦੀਪ, ਸ਼ਕਤੀ ਵਾਲੇ, ਕਮਲ ਬਾਂਸਲ ਅਤੇ ਬਾਂਸਲ ਰਹਿਣਾ ਸਟੋਰ ਵਾਲੇ ਆਦਿ ਹਾਜ਼ਰ ਸਨ |