ਸਮਾਧ ਭਾਈ, 17 ਅਪ੍ਰੈਲ (ਜਗਰੂਪ ਸਿੰਘ ਸਰੋਆ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗਾਂ ਉਪਰੰਤ ਹੈੱਡ ਗ੍ਰੰਥੀ ਜਗਰੂਪ ਸਿੰਘ ਔਲਖ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਗੁਰੂ ਪ੍ਰਤੀ ਪ੍ਰੇਮ, ਸਿਦਕ ਅਤੇ ਨਿਮਰਤਾ ਵਾਲੇ ਜੀਵਨ ਵਾਲੀ ਜੀਵਨ ਜਾਚ ਤੋਂ ਪ੍ਰੇਰਨਾ ਲੈਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਗੁਰੂ ਪ੍ਰਤੀ ਅਥਾਹ ਸ਼ਰਧਾ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਵਿਸ਼ਵਾਸ ਸਦਕਾ ਗੁਰੂ ਨੂੰ ਪ੍ਰਾਪਤ ਕਰਕੇ ਸਾਡੇ ਸਮਾਜ ਨੂੰ ਚੰਗਾ ਸੁਨੇਹਾ ਦਿੱਤਾ ਹੈ ਜੋ ਕਿ ਅੱਜ ਤੱਕ ਸਾਡੀ ਜ਼ਿੰਦਗੀ ਨੂੰ ਰੁਸ਼ਨਾਉਣ ਦਾ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਨਲ ਦਰਸ਼ਨ ਸਿੰਘ, ਸਰਪੰਚ ਲਖਵੀਰ ਸਿੰਘ ਬਾਗੜੀ, ਧਨੀ ਕਿੰਗਰਾ, ਬਿੱਕਰ ਭਾਈ, ਮੀਤ ਪ੍ਰਧਾਨ ਸਾਧੂ ਸਿੰਘ ਰਾਜਪੂਤ, ਮੈਂਬਰ ਤਰਸੇਮ ਸਿੰਘ ਸੇਮਾ, ਮੈਂਬਰ ਭੁਪਿੰਦਰ ਸਿੰਘ ਧਾਲੀਵਾਲ, ਪਾਠੀ ਸੁਖਮੰਦਰ ਸਿੰਘ, ਗੁਰਮਨ ਸਿੰਘ, ਸੇਵਾਦਾਰ ਗੁਰਜੰਟ ਸਿੰਘ, ਬੋਹੜ ਸਿੰਘ, ਤੋਤਾ ਸਿੰਘ, ਸੁਖਮੰਦਰ ਸਿੰਘ, ਪ੍ਰਧਾਨ ਬੂਟਾ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਦਵਿੰਦਰ ਕੌਰ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |