ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਐਮ.ਫਾਰਮ ਦੇ ਅੰਤਿਮ ਸਾਲ ਦੇ ਵਿਦਿਆਰਥੀ ਰਾਜੀਵ ਰੰਜਨ ਨੇ ਇਕ ਅੰਤਰ-ਰਾਸ਼ਟਰੀ ਕਾਨਫ਼ਰੰਸ ਵਿਚ ਮੌਖਿਕ ਪੇਸ਼ਕਾਰੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਅੰਤਰ-ਰਾਸ਼ਟਰੀ ਕਾਨਫ਼ਰੰਸ ਪਠਾਨਕੋਟ ਦੇ ਬਧਾਨੀ ਸਥਿਤ ਸ੍ਰੀ ਸਾਈਾ ਕਾਲਜ ਆਫ਼ ਫਾਰਮੇਸੀ ਵਿਖੇ ਕੀਤੀ ਗਈ ਸੀ | ਵਿਦਿਆਰਥੀ ਰਾਜੀਵ ਰੰਜਨ ਡਾ. ਰਵੀ ਰਾਜਪਾਲ ਦੀ ਨਿਗਰਾਨੀ ਹੇਠ ਆਪਣਾ ਖੋਜ ਕਾਰਜ ਕਰ ਰਿਹਾ ਹੈ | ਇਸ ਅੰਤਰ-ਰਾਸ਼ਟਰੀ ਕਾਨਫ਼ਰੰਸ ਵਿਚ ਇਕ ਹਜ਼ਾਰ ਤੋਂ ਵੱਧ ਅਧਿਆਪਕਾਂ, ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੇ ਹਿੱਸਾ ਲਿਆ | ਇਸ ਪ੍ਰਾਪਤੀ 'ਤੇ ਵਿਦਿਆਰਥੀ ਰਾਜੀਵ ਰੰਜਨ ਅਤੇ ਉਨ੍ਹਾਂ ਦੇ ਗਾਈਡ ਡਾ. ਰਵੀ ਰਾਜਪਾਲ ਨੂੰ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡਾ. ਜੀ.ਐਸ. ਸ਼ਰਮਾ ਅਤੇ ਸਮੁੱਚੀ ਫੈਕਲਟੀ ਵਲੋਂ ਵਧਾਈਆਂ ਦਿੱਤੀਆਂ ਗਈਆਂ |