ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਾਬਾ ਮਹਿੰਗਾ ਸਿੰਘ ਪਾਰਕ ਟੀਮ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਦੇ ਉੱਦਮ ਅਤੇ ਬੂਟਾ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦੌਲਤਪੁਰਾ ਉੱਚਾ ਅਤੇ ਨੀਵਾਂ ਵਿਚ ਦਸਤਾਰ ਚੇਤਨਾ ਮਾਰਚ ਕੀਤਾ ਗਿਆ | ਇਹ ਚੇਤਨਾ ਮਾਰਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਮੁਹੱਲਿਆਂ, ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਚ ਹੀ ਸਮਾਪਤ ਹੋਇਆ | ਇਸ ਦਸਤਾਰ ਚੇਤਨਾ ਮਾਰਚ ਦੌਰਾਨ ਲੋਕਾਂ ਵਲੋਂ ਜਿੱਥੇ ਚਾਹ, ਪਾਣੀ, ਫਰੂਟ ਅਤੇ ਜਲੇਬੀਆਂ ਦੇ ਲੰਗਰ ਲਗਾਏ ਗਏ ਉੱਥੇ ਪਿੰਡ ਵਾਸੀਆਂ ਵਲੋਂ ਭਾਰੀ ਉਤਸ਼ਾਹ ਨਾਲ ਇਸ ਦਸਤਾਰ ਚੇਤਨਾ ਮਾਰਚ ਦਾ ਸਵਾਗਤ ਕੀਤਾ ਗਿਆ | ਇਸ ਮਾਰਚ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਚਾਰਕ ਅਜਮੇਰ ਸਿੰਘ, ਐਡਵੋਕੇਟ ਰਾਜਵਿੰਦਰ ਸਿੰਘ, ਨਵਾਬ ਕਪੂਰ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਡੱਲਾ, ਬੂਟਾ ਸਿੰਘ ਦੌਲਤਪੁਰਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਾਧੂ ਸਿੰਘ ਵਲੋਂ ਮਾਰਚ ਵਿਚ ਇਕੱਤਰ ਹੋਏ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਤੋਂ ਜਾਣੂ ਕਰਵਾਉਂਦਿਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਨਸ਼ਾ ਰਹਿਤ ਹੋਣ ਦੀ ਪ੍ਰੇਰਨਾ ਕੀਤੀ | ਇਸ ਮੌਕੇ ਰਾਜਿੰਦਰ ਸਿੰਘ ਡੱਲਾ ਵਲੋਂ 45 ਦੇ ਕਰੀਬ ਬੱਚਿਆਂ ਨੂੰ ਦਸਤਾਰਾਂ ਤਕਸੀਮ ਕੀਤੀਆਂ ਗਈਆਂ ਅਤੇ ਬੱਚਿਆਂ ਨੂੰ ਕੇਸਾਧਾਰੀ ਹੋ ਕੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਜਿੰਦਰ ਸਿੰਘ ਡੱਲਾ, ਅਮਰਜੀਤ ਸਿੰਘ ਐਸ.ਬੀ.ਆਈ. ਬੈਂਕ, ਡਾ. ਬਲਰਾਜ ਸਿੰਘ, ਸਾਧੂ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਭਜਨ ਸਿੰਘ ਗੁਰਦੁਆਰਾ ਕਮੇਟੀ, ਜਰਨੈਲ ਸਿੰਘ ਗੁਰਦੁਆਰਾ ਕਮੇਟੀ, ਕੇਵਲ ਸਿੰਘ ਮੈਂਬਰ ਪੰਚਾਇਤ, ਗੁਰਮੀਤ ਸਿੰਘ ਸਾਬਕਾ ਸਰਪੰਚ, ਛਿੰਦਰ ਸਿੰਘ ਉੱਪਲ, ਅੰਗਰੇਜ਼ ਸਿੰਘ ਸਾਬਕਾ ਮੈਂਬਰ ਪੰਚਾਇਤ, ਬਲਕਰਨ ਸਿੰਘ ਮਾਸਟਰ, ਡਾ. ਕੇਵਲ ਸਿੰਘ, ਪ੍ਰੀਤਮ ਸਿੰਘ ਸਾਬਕਾ ਸਰਪੰਚ, ਗੁਰਦਰਸ਼ਨ ਸਿੰਘ ਗੁਰਦੁਆਰਾ ਪ੍ਰਧਾਨ ਕਮੇਟੀ, ਦਰਸ਼ਨ ਸਿੰਘ ਹਾਂਡਾ ਫੌਜੀ, ਬਾਬਾ ਅਜਮੇਰ ਸਿੰਘ, ਪ੍ਰਧਾਨ ਬੂਟਾ ਸਿੰਘ, ਬਾਬਾ ਗੁਰਦਿੱਤ ਸਿੰਘ, ਜਗਰੂਪ ਸਿੰਘ ਬਾਠ, ਸਤਪਾਲ ਸ਼ਰਮਾ, ਕਿਸਾਨ ਆਗੂ ਜਗਰੂਪ ਸਿੰਘ, ਇੰਦਰਜੀਤ ਸਿੰਘ ਬਾਠ, ਗੁਰਤੇਜ ਸਿੰਘ ਬਾਠ, ਜੁਗਰਾਜ ਸਿੰਘ ਗੁਰਦੁਆਰਾ ਕਮੇਟੀ ਮੈਂਬਰ, ਗੁਰਬਚਨ ਸਿੰਘ, ਬਲਵਿੰਦਰ ਸਿੰਘ ਮੋਗਾ, ਪਟਵਾਰੀ ਗੁਰਦਿੱਤ ਸਿੰਘ, ਜਸਵੰਤ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |