ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਸਾਬਕਾ ਚੇਅਰਮੈਨ ਸੈਰ ਸਪਾਟਾ ਵਿਭਾਗ ਪੰਜਾਬ ਤੇ ਸੀਨੀਅਰ ਅਕਾਲੀ ਆਗੂ ਤਰਸੇਮ ਸਿੰਘ ਰੱਤੀਆਂ ਦੀ ਧਰਮ-ਪਤਨੀ ਸਰਦਾਰਨੀ ਸੁਰਜੀਤ ਕੌਰ ਜੋ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਤਰਸੇਮ ਸਿੰਘ ਰੱਤੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਨਤਾਰ ਸਿੰਘ ਬਰਾੜ ਸਾਬਕਾ ਮੰਤਰੀ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨ ਪੰਜਾਬ, ਰਾਜਵੰਤ ਸਿੰਘ ਮਾਹਲਾ ਸਾਬਕਾ ਡਾਇਰੈਕਟਰ ਪੰਜਾਬ ਖਾਦੀ ਬੋਰਡ, ਬੂਟਾ ਸਿੰਘ ਦੌਲਤਪੁਰਾ ਉੱਘੇ ਵਾਤਾਵਰਨ ਪ੍ਰੇਮੀ, ਬਰਜਿੰਦਰ ਸਿੰਘ ਮੱਖਣ ਬਰਾੜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਐਡਵੋਕੇਟ ਰਣਵਿੰਦਰ ਸਿੰਘ ਰਾਣੂੰ ਗਿੱਲ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਸੁਰਿੰਦਰਪਾਲ ਸਿੰਘ ਜ਼ਿਲ੍ਹਾ ਇੰਚਾਰਜ 'ਅਜੀਤ' ਉਪ ਦਫ਼ਤਰ ਮੋਗਾ, ਅਸ਼ੋਕ ਬਾਂਸਲ ਆੜ੍ਹਤੀ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ | ਸਵ: ਮਾਤਾ ਸੁਰਜੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 19 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਘੱਲ ਕਲਾਂ ਵਿਖੇ ਹੋਵੇਗਾ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |