ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪਹਿਲਕਦਮੀ ਤਹਿਤ ਅੱਜ ਪਿੰਡ ਘੱਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 40.40 ਲੱਖ ਰੁਪਏ ਦੀ ਲਾਗਤ ਸਕੂਲ ਵਿਚ ਕੰਪਿਊਟਰ ਲੈਬ, ਨਵੀਆਂ ਕਲਾਸਾਂ, ਹਾਲ ਅਤੇ ਬੈਡਮਿੰਟਨ ਗਰਾਊਾਡ ਦਾ ਉਦਘਾਟਨ ਕੀਤਾ | ਇਸ ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ, ਬਲਾਕ ਅਫ਼ਸਰ ਵਰਿੰਦਰ ਕੌਰ, ਸਰਪੰਚ ਸੁਖਚੈਨ ਸਿੰਘ, ਸਰਪੰਚ ਪ੍ਰੀਤਮ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਜਗਦੀਪ ਸਿੰਘ, ਜ਼ੋਨ ਇੰਚਾਰਜ ਅਨਿਲ ਸ਼ਰਮਾ, ਤੇਜਿੰਦਰ ਬਰਾੜ, ਡਾ. ਬਾਲ ਕਿ੍ਸ਼ਨ, ਲਾਲੀ ਘੱਲ ਕਲਾਂ ਅਤੇ ਪਿਆਰਾ ਸਿੰਘ ਬੱਧਨੀ ਸਮੇਤ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸੀ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਦੇ ਉੱਜਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਚਨਬੱਧ ਅਤੇ ਚਿੰਤਤ ਹੈ | ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਜੂ ਭਾਰਦਵਾਜ ਅਤੇ ਬਲਾਕ ਅਫ਼ਸਰ ਵਰਿੰਦਰ ਕੌਰ ਨੇ ਸਕੂਲ ਦੇ ਉਦਘਾਟਨ ਸਮਾਰੋਹ ਵਿਚ ਪਹੁੰਚਣ 'ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਵਾਗਤ ਕੀਤਾ |