02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਦਮੋਦਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀ: ਸੈਕੰ: ਸਕੂਲ ਡਰੋਲੀ ਭਾਈ (ਮੋਗਾ) ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਆਗਮਨ ਕਰ ਕੇ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਕੀਤੇ ਗਏ | ਇਸ ਸਮੇਂ ਵਿਦਿਆਰਥਣਾਂ ਵਲੋਂ ਕੀਤੇ ਸ਼ਬਦ ਕੀਰਤਨ ਨਾਲ ਸਕੂਲ ਦੇ ਵਾਤਾਵਰਨ ਵਿਚ ਅਧਿਆਤਮਿਕਤਾ ਦਾ ਮਾਹੌਲ ਬਣ ਗਿਆ | ਇਸ ਉਪਰੰਤ ਅਰਦਾਸ ਕੀਤੀ ਗਈ ਜਿਸ ਵਿਚ ਨਵੇਂ ਸੈਸ਼ਨ ਦੀ ਕਾਮਯਾਬੀ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਮੌਕੇ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਖ਼ੂਨ ਕੁਲੈਕਸ਼ਨ ਸੈਂਟਰ ਸ਼ੁਰੂ <br/> ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24
No active advertisement