02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਸਾਖੀ ਮੌਕੇ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਖ਼ੂਨ ਕੁਲੈਕਸ਼ਨ ਸੈਂਟਰ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਅੱਗੇ ਵੱਧ ਰਹੀ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੋਗਾ ਵਿਖੇ ਆਪਣਾ 183ਵਾਂ ਖ਼ੂਨ ਕਲੈਕਸ਼ਨ ਸੈਂਟਰ ਖੋਲਿ੍ਹਆ ਗਿਆ ਹੈ | ਇਹ ਸੈਂਟਰ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵਕਰਮਾ ਭਵਨ ਸਾਹਮਣੇ ਸਰਕਾਰੀ ਆਈ.ਟੀ.ਆਈ. ਵਿਖੇ ਸ਼ੁਰੂ ਕੀਤਾ ਗਿਆ ਹੈ, ਜੋ ਇਲਾਕੇ ਦੇ ਲੋਕਾਂ ਨੂੰ ਸਸਤੀ ਅਤੇ ਭਰੋਸੇਯੋਗ ਡਾਇਗਨੋਸਟਿਕ ਸੇਵਾਵਾਂ ਪ੍ਰਦਾਨ ਕਰੇਗਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਸਤੀਸ਼ ਐਨ.ਜੀ.ਓ. ਵਰਕਰ ਨੇ ਹਾਜ਼ਰੀ ਲਗਵਾਈ | ਉਦਘਾਟਨ ਮੌਕੇ ਉਨ੍ਹਾਂ ਨਾਲ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ, ਸਾਬਕਾ ਪ੍ਰਧਾਨ ਰਾਜਾ ਸਿੰਘ ਭਾਰਤ ਵਾਲੇ, ਚਮਕੌਰ ਸਿੰਘ ਝੰਡੇਆਣਾ, ਮਾਸਟਰ ਇੰਦਰਜੀਤ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਸਨ | ਇਸ ਉਦਘਾਟਨੀ ਸਮਾਰੋਹ ਵਿਚ ਰੇਡੀਉ/ਟੀਵੀ ਆਪਣਾ ਵਿਨੀਪੈਗ ਕੈਨੇਡਾ ਦੇ ਮਾਲਕ/ਸੰਚਾਲਕ ਮਨਧੀਰ ਕੌਰ ਮਨੂੰ ਨੇ ਸ਼ਾਮਿਲ ਹੋ ਕੇ ਸਮਾਜ ਸੇਵਾ ਦੇ ਕਾਰਜ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬੋਲਦਿਆਂ ਸਤੀਸ਼ ਨੇ ਕਿਹਾ ਲਾਈਫ਼ ਕੇਅਰ ਫਾਊਾਡੇਸ਼ਨ ਇਕ ਚੈਰੀਟੇਬਲ ਡਾਇਗਨੋਸਟਿਕ ਲੈਬ ਹੈ, ਜਿਸ ਦਾ ਕਲੈਕਸ਼ਨ ਸੈਂਟਰ ਪਹਿਲਾਂ ਤੋਂ ਹੀ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਚ ਸਫਲਤਾ ਪੂਰਵਕ ਚੱਲ ਰਿਹਾ ਹੈ | ਹੁਣ ਇਹ ਦੂਜਾ ਸੈਂਟਰ ਖੋਲ੍ਹ ਕੇ ਸੰਸਥਾ ਆਪਣੇ ਸੇਵਾ ਖੇਤਰ ਨੂੰ ਹੋਰ ਵਧਾ ਰਹੀ ਹੈ | ਉਨ੍ਹਾਂ ਕਿਹਾ ਸੰਸਥਾ ਦੇ ਡਾਇਰੈਕਟਰ ਅਵਤਾਰ ਸਿੰਘ ਬੈਨੀਪਾਲ ਦੀ ਰਹਿਨੁਮਾਈ ਹੇਠ ਅਤੇ ਜਨਰਲ ਮੈਨੇਜਰ ਹਰਦੀਪ ਸਿੰਘ ਦੀ ਅਗਵਾਈ ਵਿਚ ਇਹ ਉਪਰਾਲਾ ਕੀਤਾ ਗਿਆ ਹੈ | ਹਰਦੀਪ ਸਿੰਘ ਵਲੋਂ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਲਈ ਸੁਸਾਇਟੀ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ | ਵਰਨਣਯੋਗ ਹੈ ਕਿ ਲਾਈਫ਼ ਕੇਅਰ ਫਾਊਾਡੇਸ਼ਨ ਦੇ ਲਗ-ਪਗ 170 ਦੇ ਕਰੀਬ ਖ਼ੂਨ ਕਲੈਕਸ਼ਨ ਸੈਂਟਰ ਪਹਿਲਾਂ ਹੀ ਗੁਰੂ ਘਰਾਂ ਵਿਚ ਸਫਲਤਾ ਪੂਰਵਕ ਚੱਲ ਰਹੇ ਹਨ, ਜੋ ਲੋਕਾਂ ਨੂੰ ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਇਸ ਨਵੇਂ ਸੈਂਟਰ ਦੇ ਖੁੱਲ੍ਹਣ ਨਾਲ ਮੋਗਾ ਤੇ ਆਸ-ਪਾਸ ਦੇ ਪਿੰਡਾਂ ਦੇ ਨਿਵਾਸੀਆਂ ਨੂੰ ਹੋਰ ਵੀ ਵਧੀਆ ਅਤੇ ਆਸਾਨ ਸਿਹਤ ਸੇਵਾਵਾਂ ਮਿਲਣਗੀਆਂ | ਇਹ ਸੈਂਟਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਿ੍ਹਆ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਦਿੱਤੀ ਕਣਕ ਦੀ ਫ਼ਸਲ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ-ਮੁਖ਼ਤਿਆਰ ਸਿੰਘ ਸੰਧੂ <br/> ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ <br/>
Ad Position 24
No active advertisement