ਸਮਾਧ ਭਾਈ, 18 ਅਪ੍ਰੈਲ (ਜਗਰੂਪ ਸਿੰਘ ਸਰੋਆ)-ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਵਰੋਸਾਏ ਉਨਾਂ ਦੇ ਅਨਿਨ ਸੇਵਕ ਬਾਬਾ ਭਾਈ ਰੂਪ ਚੰਦ ਦਾ 355ਵਾਂ ਜਨਮ ਦਿਹਾੜਾ 20 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਭਾਈ ਰੂਪ ਚੰਦ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਅਵਤਾਰ ਸਿੰਘ ਖੋਖਰ ਨੇ ਦੱਸਿਆ ਕਿ 20 ਅਪ੍ਰੈਲ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |