20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੇਂਦਰ ਸਰਕਾਰ ਵਲੋਂ ਕਣਕ ਖ਼ਰੀਦ ਮਾਪਦੰਡਾਂ ਵਿਚ ਦਿੱਤੀ ਛੋਟ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 19-04-2026
ਧਰਮਕੋਟ, 18 ਅਪ੍ਰੈਲ (ਪਰਮਜੀਤ ਸਿੰਘ)-ਭਾਜਪਾ ਦੇ ਹਲਕਾ ਧਰਮਕੋਟ ਤੋਂ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਵਲੋਂ ਕੇਂਦਰ ਸਰਕਾਰ ਦੁਆਰਾ ਕਣਕ ਦੀ ਖਰੀਦ ਲਈ ਮਾਪਦੰਡਾਂ ਵਿਚ ਦਿੱਤੀ ਗਈ ਛੂਟ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੇ ਹਿਤ ਵਿਚ ਲਿਆ ਗਿਆ ਮਹੱਤਵਪੂਰਨ ਕਦਮ ਹੈ, ਜਿਸ ਨਾਲ ਖੇਤੀਬਾੜੀ ਸੈਕਟਰ ਨੂੰ ਵੱਡੀ ਰਾਹਤ ਮਿਲੇਗੀ¢ ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿਤਾਂ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਲਏ ਗਏ ਇਸ ਤਰ੍ਹਾਂ ਦੇ ਫੈਸਲੇ ਸਾਰੇ ਖੇਤੀਬਾੜੀ ਵਰਗ ਲਈ ਫਾਇਦੇਮੰਦ ਸਾਬਤ ਹੁੰਦੇ ਹਨ¢ ਉਨ੍ਹਾਂ ਹੋਰ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਕੰਮ ਕਰਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਟੀ.ਐੱਲ.ਐੱਫ. ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਭਾਈ ਰੂਪ ਚੰਦ ਜਨਮ ਦਿਹਾੜਾ ਸਮਾਗਮ ਭਲਕੇ
Ad Position 24