02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਟੀ.ਐੱਲ.ਐੱਫ. ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਟੀ.ਐੱਲ.ਐੱਫ. ਸਕੂਲ ਮੋਗਾ ਦੇ ਵਿਦਿਆਰਥੀ ਵਿਸ਼ਵ ਵਿਰਾਸਤ ਦਿਵਸ ਸਮਾਰੋਹ ਦੌਰਾਨ ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੰਦੇ ਹੋਏ | ਅਜੀਤ ਤਸਵੀਰ <br/> 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਅੱਜ ਸਕੂਲ ਵਿਚ ਵਿਸ਼ਵ ਵਿਰਾਸਤ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਦੀ ਸੰਭਾਲ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਅਤੇ ਪੋਸਟਰਾਂ ਰਾਹੀਂ ਵਿਰਾਸਤੀ ਸਥਾਨਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ | ਕਿੰਡਰਗਾਰਟਨ ਤੋਂ ਲੈ ਕੇ ਸੀਨੀਅਰ ਕਲਾਸਾਂ ਤੱਕ ਦੇ ਵਿਦਿਆਰਥੀਆਂ ਨੇ ਵਿਰਾਸਤੀ ਕੁਇਜ਼, ਇਤਿਹਾਸਕ ਸਮਾਰਕਾਂ ਦੇ ਮਾਡਲਾਂ ਦੀ ਸਿਰਜਣਾ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਰਵਾਇਤੀ ਪਹਿਰਾਵੇ ਦੀ ਪ੍ਰਦਰਸ਼ਨੀ ਵਰਗੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ | ਅਧਿਆਪਕਾਂ ਨੇ ਇਸ ਮੌਕੇ ਵਿਦਿਆਰਥੀਅਡਾਂ ਨੂੰ ਸਮਾਰਕਾਂ, ਕਲਾ ਅਤੇ ਪਰੰਪਰਾਵਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਵਿਸਤਰਿਤ ਜਾਣਕਾਰੀ ਪ੍ਰਦਾਨ ਕੀਤੀ | ਪ੍ਰੋਗਰਾਮ ਦੌਰਾਨ ਸਾਰੇ ਵਿਦਿਆਰਥੀਆਂ ਨੇ ਦੇਸ਼ ਦੀ ਸਭਿਆਚਾਰਕ ਅਤੇ ਕੁਦਰਤੀ ਵਿਰਾਸਤ ਦਾ ਸਤਿਕਾਰ ਅਤੇ ਸੰਭਾਲ ਕਰਨ ਦੀ ਸਹੁੰ ਚੁੱਕੀ | ਰਚਨਾਤਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਸਾਡੀ ਵਿਰਾਸਤ ਦੇ ਜ਼ਿੰਮੇਵਾਰ ਰਖਵਾਲੇ ਬਣਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਰ ਇਕ ਨੂੰ ਰੁਜ਼ਗਾਰ ਦੇਣ ਲਈ ਸਮਾਜਿਕ ਕਿਰਤ ਸਮੇਂ ਦੀ ਬਰਾਬਰ ਵੰਡ ਕੀਤੀ ਜਾਵੇ-ਬਲਕਰਨ ਮੋਗਾ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਖ਼ਰੀਦ ਮਾਪਦੰਡਾਂ ਵਿਚ ਦਿੱਤੀ ਛੋਟ ਦਾ ਕੀਤਾ ਸਵਾਗਤ
Ad Position 24
No active advertisement