02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐਸ.ਪੀ.ਐਸ. ਹਸਪਤਾਲ ਵਿਖੇ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 80 ਸਾਲਾ ਬਜ਼ੁਰਗ ਵਿਅਕਤੀ ਦੇ ਬਦਲੇ ਦੋਵੇਂ ਗੋਡੇ <br/>

Ad Position 21
No active advertisement
ਅਜੀਤ ਡੈਸਕ 19-04-2026
ਲੁਧਿਆਣਾ, 18 ਅਪ੍ਰੈਲ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਵਲੋਂ ਜਿੱਥੇ ਪਹਿਲਾਂ ਜ਼ੀਰੋ ਤਕਨੀਕ ਰਾਹੀਂ ਗੋਡੇ ਬਦਲਣ ਦੀ ਸਰਜਰੀ ਵਿਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾਇਆ ਗਿਆ | ਹੁਣ ਉਨ੍ਹਾਂ ਵਲੋਂ ਲੁਧਿਆਣਾ ਵਿਚ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਸਰਜਰੀਆਂ ਕਰਕੇ ਨਾਮ ਕਮਾਇਆ ਜਾ ਰਿਹਾ ਹੈ | ਡਾ. ਰਣਜੀਤ ਸਿੰਘ ਵਲੋਂ ਹਾਲ ਹੀ ਵਿਚ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 80 ਸਾਲਾਂ ਬਜ਼ੁਰਗ ਵਿਅਕਤੀ ਅਮਰਜੀਤ ਸਿੰਘ ਦੀ ਐਸ.ਪੀ.ਐਸ. ਹਸਪਤਾਲ ਵਿਚ ਦੋਵੇਂ ਗੋਡਿਆਂ ਦੀ ਸਫਲ ਸਰਜਰੀ ਕੀਤੀ ਗਈ ਹੈ | ਇਸ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਆਪ੍ਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿੱਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖ਼ੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖਤਰਿਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਟੁੱਟਣ ਦਾ ਖਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖਤਰਿਆਂ ਕਰਕੇ ਮਰੀਜ਼ ਅਕਸਰ ਰੋਬੋਟਿਕ ਸਰਜਰੀ ਤੋਂ ਕਤਰਾਉਂਦੇ ਹਨ | ਇਨ੍ਹਾਂ ਹੀ ਖਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਏ.ਆਈ. ਪਾਵਰਡ ਰੋਬੋਲੈਂਸ ਥ੍ਰੀ ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖਤਰੇ ਦੇ ਕੀਤੀ ਜਾਂਦੀ ਹੈ | ਇਸ ਤਕਨੀਕ ਨਾਲ ਸਰਜਰੀ ਸਿਰਫ਼ 20 ਮਿੰਟ ਵਿਚ ਹੋ ਜਾਂਦੀ ਹੈ | ਮਰੀਜ਼ ਸਰਜਰੀ ਕਰਵਾਉਣ ਤੋਂ ਦੋ ਘੰਟੇ ਬਾਅਦ ਹੀ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨੂੰ ਸਰਜਰੀ ਲਈ ਸਭ ਤੋਂ ਵਧੀਆ ਤੇ ਕਾਰਗਰ ਦੱਸਿਆ | ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਬਾਅਦ ਹੁਣ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਚੌਂਕੜੀ ਮਾਰ ਕੇ ਬੈਠ ਸਕਦਾ ਹੈ | ਸਰਜਰੀ ਕਰਵਾਉਣ ਤੋਂ ਬਾਅਦ ਬਜ਼ੁਰਗ ਵਿਅਕਤੀ ਅਮਰਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਡਾ. ਰਣਜੀਤ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਐਨ.ਸੀ.ਸੀ. ਜੂਨੀਅਰ ਵਿੰਗ ਦੀ ਹੋਈ ਨਵੀਂ ਇੰਨਰੋਲਮੈਂਟ <br/> ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/>
Ad Position 24
No active advertisement