ਬਾਘਾ ਪੁਰਾਣਾ, 18 ਅਪ੍ਰੈਲ (ਟਿੰਕੂ ਕਾਠਪਾਲ/ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਮੱਲਕੇ ਵਿਖੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਬਾਘਾ ਪੁਰਾਣਾ ਦੇ ਪੁਰਾਣੇ ਮੇਨ ਚੌਕ ਵਿਚ ਸਰਪੰਚ ਰਾਜਾ ਸਿੰਘ ਮੱਲਕੇ, ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਧਰਨਾ ਲਗਾਇਆ ਗਿਆ¢ ਪ੍ਰਦਰਸ਼ਨਕਾਰੀਆਂ ਨੇ ਆਪਣੇ ਅੱਗੇ ਪੈਟਰੋਲ ਦੀਆਂ ਬੋਤਲਾਂ ਰੱਖ ਕੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਗਟਾਇਆ ਅਤੇ ਇਨਸਾਫ ਦੀ ਮੰਗ ਕੀਤੀ¢ ਜਾਣਕਾਰੀ ਮੁਤਾਬਕ ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਇਸ ਮਾਮਲੇ ਸੰਬੰਧੀ ਪੁਲਿਸ ਸਟੇਸ਼ਨ ਸਮਾਲਸਰ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ¢ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵਲੋਂ ਕੇਵਲ ਇਕ ਪਾਸੇ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ ਜੋ ਕਿ ਨਿਆਂ ਦੇ ਸਿਧਾਂਤਾਂ ਦੇ ਖਿਲਾਫ ਹੈ¢ ਇਸ ਗੱਲ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਰਾਜਾ ਸਿੰਘ ਮੱਲਕੇ ਨੇ ਕਿਹਾ ਕਿ ਮਿ੍ਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਉਹ ਸੰਘਰਸ਼ ਕਰ ਰਹੇ ਹਨ¢ ਉਨ੍ਹਾਂ ਮੰਗ ਕੀਤੀ ਕਿ ਪੁਲਿਸ ਭੋਲਾ ਸਿੰਘ ਖਾਲਸਾ ਅਤੇ ਹੋਰ ਸੰਬੰਧਿਤ ਧਿਰਾਂ ਦੇ ਬਿਆਨ ਲੈ ਕੇ ਨਿਰਪੱਖ ਜਾਂਚ ਕਰੇ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵਲੋਂ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਇਹ ਧਰਨਾ ਜਾਰੀ ਰਹੇਗਾ¢ ਦੂਜੇ ਪਾਸੇ ਇਸ ਮਾਮਲੇ ਸੰਬੰਧੀ ਥਾਣਾ ਮੁਖੀ ਬਾਘਾ ਪੁਰਾਣਾ ਜਨਕ ਰਾਜ ਨੇ ਕਿਹਾ ਕਿ ਇਹ ਮਾਮਲਾ ਸਮਾਲਸਰ ਪੁਲਿਸ ਸਟੇਸ਼ਨ ਦੇ ਅਧੀਨ ਹੈ ਅਤੇ ਪੁਲਿਸ ਵਲੋਂ ਦੋਨਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਜਾਰੀ ਹੈ¢ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਚਾਈ ਨੂੰ ਸਾਹਮਣੇ ਲਿਆ ਕੇ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ