ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ¢ ਕਾਂਗਰਸ ਪਾਰਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਖਿਲਾਫ ਸਖਤ ਰੁਖ ਅਪਣਾਇਆ ਹੈ¢ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਅਤੇ ਪੈੱ੍ਰਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਖੁੱਲ੍ਹ ਕੇ ਆਪ ਸਰਕਾਰ 'ਤੇ ਨਾਰਾਜ਼ਗੀ ਜਿਤਾਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਫੌਰੀ ਤੌਰ 'ਤੇ ਵਾਰਡਾਂ ਦੀ ਬਣਤਰ ਨਾਲ ਛੇੜਛਾੜ ਨਾ ਰੋਕੀ ਗਈ ਤਾਂ ਕਾਂਗਰਸ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕਰੇਗੀ¢ ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਵਿਨੋਦ ਬਾਂਸਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਅਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਮਾਨ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਮੌਜੂਦਾ ਅਤੇ ਪੁਰਾਣੇ ਕੌਂਸਲਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ¢ ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਮਜ਼ਬੂਤ ਢੰਗ ਨਾਲ ਚੋਣ ਲੜਨ ਦਾ ਫੈਸਲਾ ਲਿਆ ਗਿਆ¢ ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਵਾਰਡਾਂ ਵਿਚ ਪਾਰਟੀ ਦੇ ਮਜ਼ਬੂਤ ਕੌਂਸਲਰ ਹਨ ਜਾਂ ਜਿੱਥੇ ਕਾਂਗਰਸ ਨੂੰ ਵੱਡਾ ਲੋਕ ਸਮਰਥਨ ਮਿਲਦਾ ਹੈ ਉਨ੍ਹਾਂ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਵਿਚ ਜਾਣ-ਬੁੱਝ ਕੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ¢ ਉਨ੍ਹਾਂ ਦੇ ਮੁਤਾਬਕ ਇਹ ਸਭ ਕੁਝ ਸਿਆਸੀ ਲਾਭ ਹਾਸਲ ਕਰਨ ਲਈ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਵਾਰਡਾਂ ਦੀ ਹੱਦਬੰਦੀ ਇਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੁੰਦਾ ਹੈ ਜਿਸ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਲਾਜ਼ਮੀ ਹੈ | ਇਸ ਮੌਕੇ ਮਾਲਵਿਕਾ ਸੂਦ ਅਤੇ ਡਾ. ਮਾਲਤੀ ਥਾਪਰ ਨੇ ਵੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਕਿਸੇ ਵੀ ਤਰ੍ਹਾਂ ਦੀ ਨਾਇਨਸਾਫੀ ਦੇ ਖਿਲਾਫ਼ ਡਟ ਕੇ ਖੜ੍ਹੀ ਰਹੇਗੀ¢ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇ¢ ਮੀਟਿੰਗ ਦÏਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਆਗੂਆਂ ਨੇ ਕਿਹਾ ਕਿ ਰਿਜ਼ਰਵੇਸ਼ਨ ਪ੍ਰਕਿਰਿਆ ਵਿਚ ਵੀ ਗੰਭੀਰ ਗੜਬੜ ਕੀਤੀ ਗਈ ਹੈ¢ ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਵਾਰਡਾਂ ਵਿਚ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਹਾਜ਼ਰ ਸਨ ਉਨ੍ਹਾਂ ਨੂੰ ਜਾਣਬੁੱਝ ਕੇ ਰਿਜ਼ਰਵ ਕਰ ਦਿੱਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਗਲਤ ਵਾਰਡਬੰਦੀ ਕਰਕੇ ਕਾਂਗਰਸੀ ਕੌਂਸਲਰਾਂ ਨਾਲ ਧੱਕਾ ਕੀਤਾ ਗਿਆ ਸੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਇਸ ਮਾਮਲੇ ਵਿਚ ਇਨਸਾਫ਼ ਲੈਣ ਲਈ ਮਾਣਯੋਗ ਪੰਜਾਬ ਐਂਡ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਮਾਣਯੋਗ ਅਦਾਲਤ ਨੇ ਕੀਤੀ ਗਈ ਗਲਤ ਵਾਰਡਬੰਦੀ ਨੂੰ ਅਸਲੋਂ ਖਾਰਜ ਕਰਕੇ ਪੁਰਾਣੀ ਵਾਰਡਬੰਦੀ ਤੇ ਹੀ ਚੋਣਾਂ ਕਰਵਾਉਣ ਦਾ ਫੈਸਲਾ ਦਿੱਤਾ ਸੀ ਅਤੇ ਹੁਣ ਵੀ ਮਾਣਯੋਗ ਅਦਾਲਤ ਦਾ ਸਹਾਰਾ ਲੈਣ ਤੋਂ ਪਾਰਟੀ ਗੁਰੇਜ਼ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਹਰ ਵਾਰਡ ਵਿਚ ਟਿਕਟ ਲਈ ਕਈ ਉਮੀਦਵਾਰ ਦਾਅਵੇਦਾਰੀ ਕਰ ਰਹੇ ਹਨ ਜੋ ਕਿ ਪਾਰਟੀ ਦੀ ਵਧ ਰਹੀ ਲੋਕਪਿ੍ਯਤਾ ਦਾ ਸਪਸ਼ਟ ਸਬੂਤ ਹੈ¢ ਆਗੂਆਂ ਨੇ ਦੱਸਿਆ ਕਿ ਇਸ ਵਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਆਂਪੂਰਨ ਪ੍ਰਣਾਲੀ ਅਪਣਾਈ ਜਾਵੇਗੀ¢ ਇਸ ਤਹਿਤ ਪਹਿਲਾਂ ਇੱਛੁਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਜਾਣਗੀਆਂ, ਫਿਰ ਸਕਰੀਨਿੰਗ ਕਮੇਟੀ ਵਲੋਂ ਉਨ੍ਹਾਂ ਦੀ ਪਿਛੋਕੜ, ਜਨ ਆਧਾਰ ਅਤੇ ਯੋਗਤਾ ਦੀ ਜਾਂਚ ਕੀਤੀ ਜਾਵੇਗੀ¢ ਇਸ ਤੋਂ ਬਾਅਦ ਉੱਚ ਪੱਧਰੀ ਕਮੇਟੀ ਅੰਤਿਮ ਫੈਸਲਾ ਲਵੇਗੀ¢ ਗੁੱਟਬਾਜ਼ੀ ਦੇ ਸਵਾਲ 'ਤੇ ਹਰੀ ਸਿੰਘ ਖਾਈ ਨੇ ਸਪਸ਼ਟ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ | ਅੰਤ ਵਿਚ ਕਾਂਗਰਸ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਵਿਚ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ¢ ਜੇਕਰ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਹਮਣੇ ਆਈ ਤਾਂ ਕਾਂਗਰਸ ਹਰ ਮੰਚ 'ਤੇ ਇਸ ਦਾ ਡਟ ਕੇ ਵਿਰੋਧ ਕਰੇਗੀ¢