02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਵ-ਨਿਯੁਕਤ ਚੇਅਰਪਰਸਨ ਹਰਪ੍ਰੀਤ ਕੌਰ ਚੁਪਕੀਤੀ ਅਤੇ ਵਾਈਸ ਚੇਅਰਪਰਸਨ ਨਰਾਇਣ ਸਿੰਘ ਮੰਗੇਵਾਲਾ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਬਲਾਕ ਸੰਮਤੀ ਮੋਗਾ ਦੀ ਨਵ-ਨਿਯੁਕਤ ਚੇਅਰਪਰਸਨ ਹਰਪ੍ਰੀਤ ਕੌਰ ਚੁਪਕੀਤੀ ਅਤੇ ਵਾਈਸ ਚੇਅਰਪਰਸਨ ਨਰਾਇਣ ਸਿੰਘ ਮੰਗੇਵਾਲਾ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਇਲਾਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ | ਨਵ-ਨਿਯੁਕਤ ਚੇਅਰਪਰਸਨ, ਵਾਈਸ ਚੇਅਰਪਰਸਨ, ਬਲਾਕ ਸੰਮਤੀ ਅਹੁਦੇਦਾਰਾਂ ਅਤੇ ਹੋਰ ਸਾਰੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਗੁਲਦਸਤੇ ਨਾਲ ਸਵਾਗਤ ਕੀਤਾ | ਇਸ ਸਮਾਗਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਚੇਅਰਪਰਸਨ ਹਰਪ੍ਰੀਤ ਕੌਰ ਚੁਪਕੀਤੀ, ਵਾਈਸ ਚੇਅਰਪਰਸਨ ਨਰਾਇਣ ਸਿੰਘ ਮੰਗੇਵਾਲਾ ਅਤੇ ਸਾਰੇ ਅਹੁਦੇਦਾਰਾਂ ਨੂੰ ਸਿਰੋਪਾਉ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ | ਆਪਣੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਖੇਤਰ ਦੇ ਵਿਕਾਸ ਲਈ ਹੋਰ ਵੀ ਵੱਡੇ ਯਤਨ ਕਰਨਗੇ | ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਹਰਪ੍ਰੀਤ ਕੌਰ ਚੁਪਕੀਤੀ, ਵਾਈਸ ਚੇਅਰਪਰਸਨ ਨਰਾਇਣ ਸਿੰਘ ਮੰਗੇਵਾਲਾ ਅਤੇ ਸਾਰੇ ਮੈਂਬਰਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਇਲਾਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਸਤਿਕਾਰ ਲਈ ਧੰਨਵਾਦ ਕੀਤਾ, ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੋਸਾ ਦੇ ਆਗੂਆਂ ਨੇ ਕਣਕ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਅਕਾਲੀ ਅਤੇ ਕਾਂਗਰਸੀ ਲੀਡਰਾਂ ਵਲੋਂ ਧਰਮਕੋਟ ਵਿਚ ਸੁਸਾਇਡ ਨੂੰ ਕਤਲ ਕਰਨ ਦੇ ਦਿੱਤੇ ਬਿਆਨਾ ਦੀ...
Ad Position 24
No active advertisement