ਮੋਗਾ, 18 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਬੱਡੂਵਾਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਕੁਲਵਿੰਦਰ ਸਿੰਘ ਜਨਰਲ ਸਕੱਤਰ ਨੇ ਚਲਾਈ | ਨਛੱਤਰ ਸਿੰਘ ਬੱਡੂਵਾਲ ਨੇ ਮੰਗ ਕੀਤੀ ਕਿ ਡੀ.ਏ. ਦਾ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤਾ ਜਾਵੇ, ਡੀ.ਏ. ਦਾ ਬਣਦਾ ਏਰੀਅਰ ਨਾਲ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚ ਕੰਮ ਕਰਦੇ ਕੰਟਰੈਕਟ ਤੇ ਆਊਟ ਸੋਰਸ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮੰਗਾਦੀ ਪੂਰਤੀ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੇ ਰਾਹੀਂ ਮੰਗ ਪੱਤਰ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਦਿੱਤੇ ਜਾਣਗੇ | ਇਸ ਮੌਕੇ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਗੁਰਨੈਬ ਸਿੰਘ, ਸਿਮਰਜੀਤ ਕੌਰ, ਸਵਰਨਜੀਤ ਕੌਰ, ਬਿੰਦਰ, ਦਰਸ਼ਨ ਸਿੰਘ, ਕਿ੍ਸ਼ਨ ਕੁਮਾਰ, ਜਸਵੀਰ ਸਿੰਘ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ |