ਮੋਗਾ, 18 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਮੋਟਰ ਮੋਗਾ ਵਿਖੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਚੱਲ ਰਹੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਵਿਖੇ ਲੋੜਵੰਦ ਲੋਕਾਂ ਮੁਫ਼ਤ ਰਾਸ਼ਨ ਵੰਡਣ ਦੀ ਰਸਮ ਮੁੱਖ ਮਹਿਮਾਨ ਪੁਲਿਸ ਅਧਿਕਾਰੀ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਜ਼ਿਲ੍ਹਾ ਪੁਲਿਸ ਟਰੈਫ਼ਿਕ ਮੋਗਾ ਨੇ ਕੀਤੀ | ਇਸ ਮੌਕੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਦੱਸਿਆ ਕਿ ਸੰਸਥਾ ਪਿਛਲੇ 21 ਸਾਲਾਂ ਤੋਂ ਹਰ ਮਹੀਨੇ ਕਰੀਬ 70 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੀ ਆ ਰਹੀ ਹੈ ਤੇ ਇਸ ਵਾਰ ਗੁਰੂ ਨਾਨਕ ਮੋਦੀਖ਼ਾਨਾ ਦਾ 266ਵਾਂ ਰਾਸ਼ਨ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ | ਧਾਰਮਿਕ ਰਵਾਇਤ ਅਨੁਸਾਰ ਸਭ ਤੋਂ ਪਹਿਲਾਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਜਾਪ ਕੀਤੇ ਗਏ, ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਫ਼ਰੀਦਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਆਈਆਂ ਸੰਗਤਾਂ ਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਮੋਦੀਖ਼ਾਨਾ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਤਰ ਛਾਇਆ ਹੇਠ ਚੱਲਦਾ ਆ ਰਿਹਾ ਹੈ ਤੇ ਸੰਸਥਾ ਨੂੰ ਜੋ ਹੁਣ ਤੱਕ ਦਾਨੀ ਸੱਜਣਾਂ ਨੇ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤਾ ਹੈ, ਗੁਰੂ ਨਾਨਕ ਮੋਦੀਖ਼ਾਨਾ ਦੇ ਸਾਰੇ ਸੇਵਾਦਾਰ ਉਨ੍ਹਾਂ ਦੇ ਰਿਣੀ ਹਨ | ਇਸ ਮੌਕੇ ਮੌਕੇ ਐਸ.ਆਈ. ਸੁਖਮੰਦਰ ਸਿੰਘ, ਏ.ਐਸ.ਆਈ. ਗੁਰਿੰਦਰ ਸਿੰਘ, ਹਰਜੀਤ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਵਿੰਦ ਸਿੰਘ ਗੁਨੂੰ, ਪੁਨੀਤਪਾਲ ਸਿੰਘ ਸੱਗੂ, ਗੁਰਪ੍ਰੀਤ ਸਿੰਘ ਲਾਲੀ ਰਣੀਆਂ, ਸੁਰੇਸ਼ ਅਰੋੜਾ, ਹਰਦੇਵ ਸਿੰਘ ਚਾਨਾ, ਗੁਰਚਰਨ ਸਿੰਘ ਚਾਨਾ, ਜਸਵੰਤ ਸਿੰਘ, ਰਾਜੂ ਮਹੇਸ਼ਰੀ, ਅਮਰਜੀਤ ਸਿੰਘ ਗਿੱਲ, ਗੁਰਚਰਨ ਸਿੰਘ ਹੀਰੋ ਹਾਂਡਾ, ਭਗਤ ਪੂਰਨ ਸਿੰਘ, ਸਮਿੱਤਰ ਸਿੰਘ ਨੈਸਲੇ, ਵਿਜੇ ਪ੍ਰਾਪਰਟੀ ਡੀਲਰ, ਬਲਦੇਵ ਸਿੰਘ ਸ਼ੇਰੇ ਪੰਜਾਬ ਕਲਾਥ ਹਾਊਸ, ਰਣਜੀਤ ਸਿੰਘ ਮਾਲਵਾ, ਗੁਰਮੁਖ ਸਿੰਘ ਬੈਟਰੀਆਂ ਵਾਲੇ, ਹਰਭਜਨ ਸਿੰਘ ਸੱਗੂ, ਅਰਮਾਨਦੀਪ ਸਿੰਘ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਗੋਪੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |