02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡਰੋਲੀ ਭਾਈ ਦੇ ਐਨ.ਐਸ.ਐਸ. ਵਲੰਟੀਅਰਜ਼ ਨੇ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਕਮਿਊਨਿਟੀ ਵਾਕਥੋਨ ਵਿੱਚ ਲਿਆ ਹਿੱਸਾ <br/>

Ad Position 21
No active advertisement
ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਦੀ ਦੇਖ ਰੇਖ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਯੁੱਧ ਨਸ਼ਿਆਂ ਵਿਰੁੱਧ ਕਮਿਊਨਿਟੀ ਵਾਕਾਥਨ ਕਰਵਾਈ ਗਈ ਜਿਸ 'ਚ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੇ ਸਕੂਲ ਮੁਖੀ ਰਜਨੀ ਬਾਲਾ ਤੇ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ.ਦੀਪਕ ਸ਼ਰਮਾ, ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਜ਼ ਵਲੋਂ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਮ ਲੋਕਾਂ ਨੂੰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਤਿੰਨ ਕਿੱਲੋਮੀਟਰ ਦੀ ਕਮਿਊਨਿਟੀ ਵਾਕਥੋਨ ਵਿੱਚ ਹਿੱਸਾ ਲਿਆ | ਦੌੜ ਨੂੰ ਹਰੀ ਝੰਡੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਏ.ਡੀ.ਸੀ. ਮੋਗਾ ਜਸਪਿੰਦਰ ਸਿੰਘ ਅਤੇ ਐਸ.ਐਸ.ਪੀ. ਮੋਗਾ ਅਜੇ ਗਾਂਧੀ ਨੇ ਦਿਖਾਈ | ਡਰੋਲੀ ਭਾਈ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਲਈ ਸਿਹਤ ਤੇ ਸਰੀਰਕ ਸਿੱਖਿਆ ਤਹਿਤ ਖੇਡਾਂ ਕਰਵਾਈਆਂ <br/> ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਵਿਖੇ 266ਵਾਂ ਰਾਸ਼ਨ ਵੰਡ ਸਮਾਗਮ <br/>
Ad Position 24
No active advertisement