02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਾਤਾਵਰਨ ਦੀ ਸੇਵਾ ਲਈ ਬਲਵੀਰ ਸਿੰਘ ਧਾਲੀਵਾਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-04-2026
ਕਿਸ਼ਨਪੁਰਾ ਕਲਾਂ, 18 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਵਾਤਾਵਰਣ ਸੰਭਾਲ ਲਈ ਆਪਣੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਪਾਵਰਕਾਮ ਵਿਭਾਗ ਤੋਂ ਸੇਵਾ ਮੁਕਤ ਜੇ.ਈ. ਬਲਵੀਰ ਸਿੰਘ ਧਾਲੀਵਾਲ ਨੂੰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਚ ਹੋਏ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਬਲਵੀਰ ਸਿੰਘ ਧਾਲੀਵਾਲ ਦੀ ਸ਼ਖ਼ਸੀਅਤ 'ਤੇ ਚਾਨਣਾ ਪਾਉਂਦਿਆਂ ਮਾਸਟਰ ਦਰਸ਼ਨ ਸਿੰਘ, ਕੈਪਟਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਦੇ ਸਕੂਲਾਂ, ਸ਼ਮਸ਼ਾਨ ਘਾਟਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਲਗਾਤਾਰ ਬੂਟੇ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਉਹ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਹੀਂ ਰਹਿੰਦੇ, ਸਗੋਂ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ, ਪਾਣੀ ਦੇਣਾ ਅਤੇ ਆਸ-ਪਾਸ ਦੀ ਸਫ਼ਾਈ ਵੀ ਖ਼ੁਦ ਕਰਦੇ ਹਨ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਬਲਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਰਨਾ ਸਾਡੀ ਹਰ ਇਕ ਮਨੁੱਖ ਦੀ ਜ਼ਿੰਮੇਵਾਰੀ ਹੈ | ਜੇ ਅਸੀਂ ਅੱਜ ਦਰਖਤ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਫ਼ ਹਵਾ ਅਤੇ ਸੁੰਦਰ ਵਾਤਾਵਰਣ ਮਿਲੇਗਾ | ਇਸ ਮੌਕੇ ਸਕੂਲ ਮੁਖੀ ਕਮਲਜੀਤ ਕੌਰ ਨੇ ਬਲਵੀਰ ਸਿੰਘ ਧਾਲੀਵਾਲ ਦੀ ਸੇਵਾ ਭਾਵਨਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਤੋਂ ਸਾਨੂੰ ਪੇ੍ਰਰਨਾ ਲੈਣੀ ਚਾਹੀਦੀ ਹੈ ਅਤੇ ਸਮਾਜ ਵਿਚ ਵਾਤਾਵਰਣ ਸੰਭਾਲ ਲਈ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਸਮਾਗਮ ਦੇ ਅੰਤ ਵਿਚ ਬਲਵੀਰ ਸਿੰਘ ਧਾਲੀਵਾਲ ਨੂੰ ਸਨਮਾਨ ਚਿੰਨ੍ਹ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਪਟਨ ਪ੍ਰਤਾਪ ਸਿੰਘ, ਬਲਾਕ ਸੰਮਤੀ ਮੈਂਬਰ ਵੀਰਪਾਲ ਕੌਰ ਭਿੰਡਰ ਖ਼ੁਰਦ, ਸਾਬਕਾ ਮੈਂਬਰ ਬਲਾਕ ਸੰਮਤੀ ਸੁਖਦੇਵ ਸਿੰਘ, ਰਣਜੀਤ ਸਿੰਘ ਬਿੱਟੂ ਪੰਚ, ਪੰਚ ਬਲਵੰਤ ਸਿੰਘ ਬਾਬੂ, ਕਰਮਜੀਤ ਕੌਰ ਪੰਚ, ਬਾਬਾ ਛਿੰਦਰ ਸਿੰਘ ਪੰਚ, ਮਾਸਟਰ ਦਰਸ਼ਨ ਸਿੰਘ ਧਰਮਕੋਟ ਅਤੇ ਅਮਰਦੀਪਪਾਲ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਰਾਜ ਵਿਚ ਸਮਾਧ ਭਾਈ ਦੇ ਵਿਕਾਸ ਨੂੰ ਲੱਗੀਆਂ ਬਰੇਕਾਂ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਮੰਡਲ ਸਿਖਲਾਈ ਮਹਾਂ-ਮੁਹਿੰਮ ਕਾਰਜਸ਼ਾਲਾ ਲਗਾਈ <br/>
Ad Position 24
No active advertisement