22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਯੂਥ ਆਗੂ ਅੰਮਿ੍ਤਪਾਲ ਸਿੰਘ ਸੰਧੂ ਬੰਬੀਹਾ ਭਾਈ ਕਾਂਗਰਸ ਕਮੇਟੀ ਮੋਗਾ ਦੇ ਸੈਕਟਰੀ ਬਣੇ <br/>

Ad Position 21
No active advertisement
ਅਜੀਤ ਡੈਸਕ 20-04-2026
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਦੇ ਉੱਭਰਦੇ ਯੂਥ ਆਗੂ ਅੰਮਿ੍ਤਪਾਲ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਮੋਗਾ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤਪਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਨੌਜਵਾਨ ਵਰਗ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕਰਨਗੇ | ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ 'ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਨਿਯੁਕਤੀ 'ਤੇ ਇਲਾਕੇ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਵਲੋਂ ਅੰਮਿ੍ਤਪਾਲ ਸਿੰਘ ਸੰਧੂ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਖ਼ੂਬੀ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਦਾਣਾ ਮੰਡੀ ਦਾ ਕੀਤਾ ਦੌਰਾ ਅਗਲੀ ਖ਼ਬਰ ਅਕਾਲੀ ਆਗੂ ਰਾਜਵਿੰਦਰ ਧਰਮਕੋਟ ਵਲੋਂ 32 ਏਕੜ ਸੜੀ ਫ਼ਸਲ ਦੇ ਮੁਆਵਜ਼ੇ ਦੀ ਮੰਗ <br/>
Ad Position 24