23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੁਖਾਨੰਦ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਸੁਖਾਨੰਦ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਤੇ ਕੀਰਤਨ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਸਿੱਖ ਇਤਿਹਾਸ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗਤਕਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਬੜੇ ਚਾਅ ਨਾਲ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਰਵਾਇਤੀ ਪਹਿਰਾਵਿਆਂ ਰਾਹੀਂ ਪੰਜਾਬ ਦੀ ਸੰਸਕਿ੍ਤਿਕ ਖ਼ੂਬਸੂਰਤੀ ਨੂੰ ਰੰਗੀਨ ਢੰਗ ਨਾਲ ਦਰਸਾਇਆ | ਸਕੂਲ ਦੇ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿਚ ਖ਼ਾਲਸਾ ਪੰਥ ਦੇ ਸਾਜਨਾ ਦੇ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ | ਸਕੂਲ ਦੇ ਡਾਇਰੈਕਟਰ ਨੇ ਵੀ ਇਤਿਹਾਸਕ ਪੱਖਾਂ 'ਤੇ ਚਰਚਾ ਕਰਦਿਆਂ ਪੰਜਾਬੀਆਂ ਦੀ ਬਹਾਦਰੀ ਤੇ ਸਾਡੀ ਜੀਵਨ ਸ਼ੈਲੀ ਬਾਰੇ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ ਤੇ ਬੱਚਿਆਂ ਨੂੰ ਚੰਗੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਅਧਿਆਪਕ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਔਰਤਾਂ ਦੇ ਫਾਰਮ ਭਰ ਕੇ ਰਜਿਟ੍ਰੇਸ਼ਨ ਕੀਤੀ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਵਿਖੇ ਇਨਾਮ ਵੰਡ ਸਮਾਗਮ <br/>
Ad Position 24