ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਰਹੂਮ ਜਥੇਦਾਰ ਮਲਕੀਤ ਸਿੰਘ ਰਣੀਆਂ ਦੀ 38ਵੀਂ ਬਰਸੀ ਉਨ੍ਹਾਂ ਦੇ ਸਪੁੱਤਰ ਦਵਿੰਦਰ ਸਿੰਘ ਰਣੀਆਂ ਸੀਨੀਅਰ ਅਕਾਲੀ ਆਗੂ ਵਾਰਿਸ ਪੰਜਾਬ ਦੇ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸਥਾਨਕ ਸ਼ਹਿਰ ਦੇ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਈ ਗਈ | ਇਸ ਮੌਕੇ ਭਾਈ ਮਨਜੀਤ ਸਿੰਘ ਤੇ ਭਾਈ ਅਮਰਜੀਤ ਸਿੰਘ ਅਮਰੀਕਾ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਬਰਸੀ ਸਮਾਗਮ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਮਰਜੀਤ ਸਿੰਘ ਵਨਚਿੜੀ, ਨਿਰਵੈਰ ਸਿੰਘ ਖ਼ਾਲਸਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਮੋਗਾ ਜ਼ਿਲ੍ਹਾ ਤੋਂ ਭਾਈ ਹਰਪ੍ਰੀਤ ਸਿੰਘ ਸਮਾਧ ਭਾਈ ਨੇ ਕਿਹਾ ਕਿ ਸਵ: ਜਥੇਦਾਰ ਮਲਕੀਤ ਸਿੰਘ ਰਣੀਆਂ ਸਿੱਖ ਕੌਮ ਦੀ ਮਾਇਨਾਜ਼ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸਾਰੀ ਉਮਰ ਸਿੱਖ ਕੌਮ ਦੀ ਸੇਵਾ ਕੀਤੀ ਤੇ ਅਜਿਹਾ ਪਰਿਵਾਰ ਧੰਨਤਾ ਦੇ ਯੋਗ ਹੈ ਜੋ ਆਪਣੇ ਵੱਡੇ ਵਡੇਰਿਆਂ ਦੀ ਪਰੰਪਰਾਵਾਂ ਨੂੰ ਨਿਰੰਤਰ ਜਾਰੀ ਰੱਖ ਰਿਹਾ ਹੈ | ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਨੇ ਬਾਖ਼ੂਬੀ ਨਿਭਾਇਆ ਤੇ ਸਵ: ਜਥੇਦਾਰ ਮਲਕੀਤ ਸਿੰਘ ਦੇ ਪਰਿਵਾਰ 'ਤੇ ਵਿਸਥਾਰਤ ਸਹਿਤ ਚਾਨਣਾ ਪਾਇਆ | ਸ਼ਰਧਾਂਜਲੀ ਸਮਾਗਮ ਦੌਰਾਨ ਦਵਿੰਦਰ ਸਿੰਘ ਰਣੀਆਂ ਨੇ ਉਨ੍ਹਾਂ ਦੇ ਪੂਜਨੀਕ ਪਿਤਾ ਜਥੇਦਾਰ ਮਲਕੀਤ ਸਿੰਘ ਰਣੀਆਂ ਦੀ 38ਵੀਂ ਬਰਸੀ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰਮੀਤ ਸਿੰਘ ਮਾਹਲਾ, ਰਛਪਾਲ ਸਿੰਘ ਸੋਸਣ ਹਲਕਾ ਇੰਚਾਰਜ ਮੋਗਾ ਵਾਰਿਸ ਪੰਜਾਬ ਦੇ, ਮਾਲਵਿਕਾ ਸੂਦ ਹਲਕਾ ਇੰਚਾਰਜ ਕਾਂਗਰਸ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ, ਜਥੇਦਾਰ ਗੁਰਮਿੰਦਰ ਸਿੰਘ ਚਾਵਲਾ, ਪ੍ਰਵੀਨ ਕੁਮਾਰ ਸ਼ਰਮਾ ਮੇਅਰ ਨਗਰ ਨਿਗਮ ਮੋਗਾ, ਗੁਰਚਰਨ ਸਿੰਘ, ਹਰਜਿੰਦਰ ਸਿੰਘ, ਕੈਪਟਨ ਕੇਵਲ ਸਿੰਘ, ਦਵਿੰਦਰ ਸਿੰਘ ਕੋਟ ਸਦਰ ਖਾਂ, ਹਰਪਾਲ ਸਿੰਘ ਬਰਾੜ, ਬਲਦੇਵ ਸਿੰਘ ਮਾਣੂੰਕੇ, ਰਾਜਪਾਲ ਸਿੰਘ ਸਰਪੰਚ, ਬਲਜੀਤ ਸਿੰਘ ਖ਼ਾਲਸਾ, ਅਖ਼ਤਿਆਰ ਸਿੰਘ ਮਾਧੋ ਥਰੈਸ਼ਰ ਵਾਲੇ, ਡਾ. ਕੁਲਦੀਪ ਸਿੰਘ ਗਿੱਲ, ਭੁਪਿੰਦਰ ਸਿੰਘ ਲਾਡੀ ਬੁੱਟਰ, ਡਾ. ਕੁਲਦੀਪ ਸਿੰਘ ਬੁੱਟਰ ਸਾਬਕਾ ਖੇਤੀਬਾੜੀ ਅਫ਼ਸਰ ਆਦਿ ਹਾਜ਼ਰ ਸਨ |