23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੇਵਾ ਮੁਕਤੀ ਮੌਕੇ ਗੁਰੂ ਘਰ ਦੇ ਵਜ਼ੀਰਾਂ ਦਾ ਪਿੰਡ ਸੇਖਾ ਕਲਾਂ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕੀਤਾ ਵਿਲੱਖਣ ਸਨਮਾਨ <br/>

Ad Position 21
No active advertisement
ਅਜੀਤ ਡੈਸਕ 20-04-2026
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪੰਜਾਬ ਭਰ ਵਿਚ ਅਕਸਰ ਗੁਰੂ ਘਰਾਂ ਦੇ ਵਜ਼ੀਰਾਂ ਨੂੰ ਘੱਟ ਤਨਖ਼ਾਹਾਂ ਅਤੇ ਅਣਦੇਖੀ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਪਰ ਜ਼ਿਲ੍ਹਾ ਮੋਗਾ ਦੇ ਪਿੰਡ ਸੇਖਾ ਕਲਾਂ ਦੇ ਗੁਰਦੁਆਰਾ ਹਰਗੋਬਿੰਦ ਸਾਹਿਬ (ਕੇਰ ਵਾਲਾ) ਦੀ ਪ੍ਰਬੰਧਕ ਕਮੇਟੀ ਵਲੋਂ ਇਕ ਪ੍ਰੇਰਣਾਦਾਇਕ ਅਤੇ ਨਵੇਂ ਰਾਹ ਦੀ ਸ਼ੁਰੂਆਤ ਕਰਦਿਆਂ ਗੁਰੂ ਘਰ ਦੇ ਵਜ਼ੀਰ (ਗ੍ਰੰਥੀ ਸਿੰਘ) ਨੂੰ ਸੇਵਾ ਮੁਕਤੀ ਮੌਕੇ ਵਿਲੱਖਣ ਮਾਣ-ਸਤਿਕਾਰ ਦਿੱਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਅੱਜ ਮਨਾਏ ਗਏ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰੂ ਘਰ ਵਿਚ ਲਗਭਗ 65 ਸਾਲਾਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਬਾਬਾ ਕਸਤੂਰੀ ਤੇ 16 ਸਾਲ ਸੇਵਾਵਾਂ ਨਿਭਾਉਣ ਵਾਲੇ ਬਾਬਾ ਜੋਧਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਅਤੇ ਸੰਗਤ ਦੀ ਸੇਵਾ ਲਈ ਸਮਰਪਿਤ ਕੀਤੀ | ਇਸ ਮੌਕੇ ਸਭ ਤੋਂ ਵੱਡੀ ਅਤੇ ਪ੍ਰਸੰਸਾਯੋਗ ਵਿਲੱਖਣ ਗੱਲ ਇਹ ਰਹੀ ਕਿ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਸਿੰਘ ਬਾਬਾ ਕਸਤੂਰੀ ਲਈ ਰਹਿੰਦੇ ਜੀਵਨ ਤੱਕ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ | ਸਮਾਗਮ ਦੌਰਾਨ ਬੋਲਦਿਆਂ ਪਿੰਡ ਦੇ ਮਾਣਯੋਗ ਵਿਅਕਤੀਆਂ ਨੇ ਕਿਹਾ ਕਿ ਗ੍ਰੰਥੀ ਸਿੰਘ ਦੀ ਜ਼ਿੰਦਗੀ ਸੱਚੀ ਸੇਵਾ, ਸਾਦਗੀ ਅਤੇ ਅਡੋਲ ਵਿਸ਼ਵਾਸ ਦੀ ਜਿਉਂਦੀ ਜਾਗਦੀ ਮਿਸਾਲ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ, ਪ੍ਰਧਾਨ ਜਗਤਾਰ ਸਿੰਘ, ਖ਼ਜ਼ਾਨਚੀ ਹਰਦੀਸ਼ ਸਿੰਘ ਸਿੱਧੂ, ਖ਼ਜ਼ਾਨਚੀ ਸੁਖਦੇਵ ਸਿੰਘ ਸਰਾਂ ਸਾਊਾਡ ਵਾਲੇ, ਮਲਕੀਤ ਸਿੰਘ ਸਿੱਧੂ, ਜਸਵੰਤ ਸਿੰਘ ਕਾਕਾ ਸਿੱਧੂ, ਨੰਬਰਦਾਰ ਚਮਕੌਰ ਸਿੰਘ, ਹਰਜਿੰਦਰ ਸਿੰਘ, ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ, ਮਿੱਠੂ ਸਿੰਘ, ਹਰਦੇਵ ਸਿੰਘ ਫ਼ੌਜੀ, ਹਰਬੰਸ ਸਿੰਘ ਮੈਂਬਰ, ਮਿਸਤਰੀ ਅਨੋਖ ਸਿੰਘ, ਕਿਸਾਨ ਆਗੂ ਪਰਮੇਲ ਸਿੰਘ, ਨਾਣੋ ਕੱਪੜੇ ਵਾਲਾ, ਨਰਿੰਦਰਪਾਲ ਸਿੰਘ, ਗੁਰਦੀਪ ਸਿੰਘ, ਅਰਮਾਨ ਸਿੰਘ, ਕੇਵਲ ਸਿੰਘ ਤੇ ਗ੍ਰੰਥੀ ਸਿੰਘ ਦੀਆਂ ਸੇਵਾਵਾਂ ਸਾਂਭਣ ਵਾਲੇ ਗੁਰਪ੍ਰੀਤ ਸਿੰਘ ਨੇ ਵੀ ਬਾਬਾ ਕਸਤੂਰੀ ਜੀ ਤੇ ਬਾਬਾ ਜੋਧਾ ਸਿੰਘ ਦਾ ਮਾਨ ਸਨਮਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਪਰਿਵਾਰ ਨੂੰ ਭੇਜੀ ਰਾਸ਼ੀ ਅਗਲੀ ਖ਼ਬਰ ਜਥੇਦਾਰ ਮਲਕੀਤ ਸਿੰਘ ਰਣੀਆਂ ਦੀ ਬਰਸੀ ਮਨਾਈ <br/>
Ad Position 24