23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ-ਭਾਜਪਾ ਆਗੂਆਂ ਵਲੋਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 20-04-2026
ਬਾਘਾ ਪੁਰਾਣਾ, 19 ਅਪ੍ਰੈਲ (ਟਿੰਕੂ ਕਾਠਪਾਲ)-ਪੰਜਾਬ ਵਿਚ ਹਾਲ ਹੀ ਦੌਰਾਨ ਗੜੇਮਾਰੀ ਤੇ ਬੇ-ਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਗਿਆ ਹੈ | ਇਸ ਦੇ ਨਾਲ ਹੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਨੂੰ ਪੰਜਾਬ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ, ਜਿਸ ਨੂੰ ਇਕ ਵੱਡਾ ਤੇ ਸਕਾਰਾਤਮਿਕ ਕਦਮ ਮੰਨਿਆਂ ਜਾ ਰਿਹਾ ਹੈ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਤੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਸੁਖਨੰਦਨ ਅਗਰਵਾਲ ਨੇ ਕੇਂਦਰ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਇਹ ਪੈਕੇਜ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ | ਭਾਜਪਾ ਆਗੂਆਂ ਨੇ ਕਿਹਾ ਕਿ ਗੜੇਮਾਰੀ ਅਤੇ ਅਚਾਨਕ ਹੋਏ ਮੀਂਹ ਨੇ ਖ਼ਾਸ ਕਰਕੇ ਗੈਂਹੂ ਅਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨ ਆਰਥਿਕ ਤੌਰ 'ਤੇ ਪ੍ਰਭਾਵਿਤ ਹੋਏ ਹਨ | ਇਸ ਮੌਕੇ ਕੇਂਦਰ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਟੀਮਾਂ ਭੇਜਣਾ ਅਤੇ ਪੈਕੇਜ ਦਾ ਐਲਾਨ ਕਰਨਾ ਕਿਸਾਨ ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਨਾਲ ਮਿਲ ਕੇ ਕੰਮ ਕਰੇ ਤਾਂ ਜੋ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ | ਅੰਤ 'ਚ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਪੈਕੇਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਦਦ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਸਬੰਧੀ ਮੱਖਣ ਬਰਾੜ ਵਲੋਂ ਸ਼ਹਿਰੀ ਆਗੂਆਂ ਨਾਲ ਬੈਠਕ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਨੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>
Ad Position 24