23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਗਰ ਪੰਚਾਇਤ ਚੋਣਾਂ ਸਬੰਧੀ ਮੱਖਣ ਬਰਾੜ ਵਲੋਂ ਸ਼ਹਿਰੀ ਆਗੂਆਂ ਨਾਲ ਬੈਠਕ

Ad Position 21
No active advertisement
ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਬੈਠਕ ਸਮੇਂ ਬਰਜਿੰਦਰ ਸਿੰਘ ਮੱਖਣ ਬਰਾੜ, ਹੋਰ ਸਾਥੀ, ਸਰਕਲ ਤੇ ਸ਼ਹਿਰੀ ਆਗੂ | ਤਸਵੀਰ : ਗੁਰਮੀਤ ਸਿੰਘ ਖ਼ਾਲਸਾ <br/> 20-04-2026
ਕੋਟ ਈਸੇ ਖਾਂ, 19 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੀਆਂ ਕਈ ਥਾਵਾਂ 'ਤੇ ਨਗਰ ਪੰਚਾਇਤ, ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਦਾ ਕਾਰਜਕਾਲ ਖ਼ਤਮ ਹੋ ਜਾਣ ਤੋਂ ਬਾਅਦ ਅਜੇ ਭਾਵੇਂ ਚੋਣਾਂ ਦੀ ਮਿਤੀ ਦਾ ਐਲਾਨ ਤਾਂ ਨਹੀਂ ਹੋਇਆ ਪਰ ਸਿਆਸੀ ਪਾਰਟੀਆਂ ਵਲੋਂ ਸਥਾਨਕ ਚੋਣਾਂ ਲੜਨ ਲਈ ਅਗਲੇਰੀ ਰਣਨੀਤੀ ਤਹਿਤ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਕੋਟ ਈਸੇ ਖਾਂ ਨਗਰ ਪੰਚਾਇਤ ਦੀਆਂ ਚੋਣਾਂ ਲਈ ਤਿਆਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਆਗੂ ਤੇ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼ਹਿਰੀ ਆਗੂਆਂ ਨਾਲ ਵਿਸ਼ੇਸ਼ ਬੈਠਕ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਦੌਰਾਨ ਜਥੇਬੰਦੀ ਦੇ ਹੋਰ ਸੀਨੀਅਰ ਸਰਕਲ ਆਗੂ ਵੀ ਮੌਜੂਦ ਰਹੇ | ਇਸ ਮੌਕੇ ਸ਼ਹਿਰ ਅੰਦਰ ਜਥੇਬੰਦੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਹੌਂਸਲੇ ਪੂਰੇ ਬੁਲੰਦ ਹਨ ਤੇ ਸ਼ਹਿਰ ਦੀਆਂ ਸਾਰੀਆਂ ਸੀਟਾਂ 'ਤੇ ਜਥੇਬੰਦੀ ਦੇ ਚਾਹਵਾਨ ਉਮੀਦਵਾਰਾਂ ਵਲੋਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ, ਜਿਸ ਵਿਚ ਸ਼ਹਿਰ ਦੇ ਲੋਕਾਂ ਦਾ ਵੀ ਪੂਰਾ ਸਾਥ ਮਿਲੇਗਾ, ਜਿਸ ਸਦਕਾ ਅਕਾਲੀ ਦਲ ਦਾ ਨਗਰ ਚੋਣਾਂ ਵਿਚ ਪ੍ਰਦਰਸ਼ਨ ਸ਼ਾਨਦਾਰ ਹੋਵੇਗਾ | ਇਸ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਜਿਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਉਸ ਦੌਰਾਨ ਸਾਬਕਾ ਮੰਤਰੀ ਸਵ: ਜਥੇਦਾਰ ਤੋਤਾ ਸਿੰਘ ਨੇ ਹਲਕਾ ਧਰਮਕੋਟ 'ਚ ਕਰਵਾਏ ਅਥਾਹ ਵਿਕਾਸ ਦੌਰਾਨ ਕੋਟ ਈਸੇ ਖਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਸੀ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਬਰਜਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਦਾਤੇਵਾਲ, ਗੁਰਮੀਤ ਸਿੰਘ ਗਗੜਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਸਾਬਕਾ ਕੌਂਸਲਰ ਸੰਤੋਖ ਸਿੰਘ ਭੁੱਲਰ, ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਪ੍ਰਧਾਨ ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ, ਮਨਫੂਲ ਲਾਡੀ ਮਸਤੇਵਾਲਾ, ਸਾਬਕਾ ਕੌਂਸਲਰ ਰਮੇਸ਼ ਗੁਲਾਟੀ, ਪਰਸ਼ੋਤਮ ਸ਼ਰਮਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਲੱਡੂ, ਗੁਰਚਰਨ ਸਿੰਘ, ਨਾਇਬ ਸਿੰਘ ਭੁੱਲਰ, ਜਰਨੈਲ ਸਿੰਘ ਧਾਲੀਵਾਲ, ਕਾਲਾ ਚੌਹਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਣਕ ਦੀ ਖ਼ਰੀਦ, ਬਾਰਦਾਨਾ ਤੇ ਲਿਫ਼ਟਿੰਗ ਦੀ ਦਿੱਕਤ ਕਰ ਕੇ 1 ਅਪ੍ਰੈਲ ਤੋਂ ਕਿਸਾਨ ਮੰਡੀਆਂ 'ਚ ਰੁਲ ਰਿਹਾ-ਸੁੱ... ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ-ਭਾਜਪਾ ਆਗੂਆਂ ਵਲੋਂ ਸਵਾਗਤ <br/>
Ad Position 24