23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਹੋਣ ਦਾ ਸਿਲਸਿਲਾ ਜਾਰੀ-ਕਿਸਾਨ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 20-04-2026
ਕਿਸ਼ਨਪੁਰਾ ਕਲਾਂ, 19 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਕਿਸਾਨ ਵੀਰਾਂ ਦੀਆਂ ਮੋਟਰਾਂ ਦੇ ਆਸ-ਪਾਸ 'ਚ ਚੋਰਾਂ ਵਲੋਂ ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਕਿਸਾਨਾਂ 'ਚ ਭਾਰੀ ਰੋਸ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪੀੜਤ ਕਿਸਾਨ ਸਾਬਕਾ ਪ੍ਰਧਾਨ ਅਵਤਾਰ ਸਿੰਘ ਮਾਨ, ਭਗਤਾਂ ਸਿੰਘ ਵਪਾਰੀ, ਅਤਿੰਦਰਪਾਲ ਸਿੰਘ ਅਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮਾਨ ਵਾਸੀ ਕਿਸ਼ਨਪੁਰਾ ਕਲਾਂ ਨੇ ਦੱਸਿਆ ਕਿ ਨਹਿਰੋਂ ਪਾਰ ਦਾਏ ਵਾਲੀ ਸਾਈਡ 'ਤੇ ਬੀਤੀ ਰਾਤ ਲਗਭਗ 25 ਤੋਂ 30 ਮੋਟਰਾਂ ਦੀਆਂ ਕੇਬਲਾਂ ਚੋਰਾਂ ਵਲੋਂ ਚੋਰੀ ਕਰ ਲਈਆਂ ਹਨ | ਪੀੜਤ ਕਿਸਾਨਾਂ ਨੇ ਦੱਸਿਆ ਕਿ ਇਕ ਮੋਟਰ ਦੀ ਕੇਬਲ ਦੀ ਕੀਮਤ ਤਕਰੀਬਨ 2500 ਤੋਂ 3000 ਰੁਪਏ ਤੱਕ ਹੁੰਦੀ ਹੈ | ਚੋਰ ਕੇਬਲ ਵਿਚੋਂ ਤਾਂਬੇ ਦੀ ਤਾਰ ਕੱਢ ਕੇ ਬਾਕੀ ਪਲਾਸਟਿਕ ਖੋਲ੍ਹ ਖੇਤਾਂ 'ਚ ਹੀ ਸੁੱਟ ਜਾਂਦੇ ਹਨ, ਜਿਸ ਨੂੰ ਦੇਖ ਕੇ ਮਨ ਬਹੁਤ ਦੁਖੀ ਹੁੰਦਾ ਹੈ | ਪੀੜਤ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਮੰਦਹਾਲੀ ਦੇ ਦੌਰ 'ਚੋਂ ਗੁਜ਼ਰ ਰਹੇ ਹਨ, ਉੱਪਰੋਂ ਇਹ ਚੋਰੀਆਂ ਉਨ੍ਹਾਂ ਲਈ ਵੱਡੀ ਮੁਸੀਬਤ ਬਣ ਗਈਆਂ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਤੇ ਚੋਰੀ ਕਰਨ ਵਾਲੇ ਚੋਰਾਂ ਨੂੰ ਜਲਦੀ ਤੋਂ ਜਲਦੀ ਸਖ਼ਤੀ ਨਾਲ ਕਾਬੂ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਨ੍ਹਾਂ ਘਟਨਾਵਾਂ ਤੋਂ ਨਿਜਾਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ-ਥਾਣਾ ਮੁਖੀ ਅਗਲੀ ਖ਼ਬਰ ਰਾਜਵੰਤ ਸਿੰਘ ਸਾਬਕਾ ਸੁਪਰਡੈਂਟ ਦੇ ਅਕਾਲ ਚਲਾਣੇ 'ਤੇ ਵਿਧਾਇਕ ਲਾਡੀ ਢੋਸ ਤੇ ਬਰਜਿੰਦਰ ਸਿੰਘ ਬਰਾੜ ਵਲੋਂ ਦੁੱਖ ਸਾਂਝਾ
Ad Position 24