23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਯੂਨੀਕ ਸਕੂਲ ਸਮਾਲਸਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਸਮਾਲਸਰ, 19 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਇਲਾਕੇ ਦੀ ਨਾਮਵਰ ਸੰਸਥਾ ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵਿਖੇ ਪਿ੍ੰਸੀਪਲ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ 'ਵਿਸਾਖੀ ਦਾ ਤਿਉਹਾਰ' ਮਨਾਇਆ ਗਿਆ | ਇਸ ਤਿਉਹਾਰ ਦੀ ਆਰੰਭਤਾ ਸਵੇਰ ਦੀ ਸਭਾ ਮੌਕੇ ਕੀਤੀ ਗਈ | ਮਿਸਟਰ ਪ੍ਰਮੋਦ ਕੁਮਾਰ ਵਲੋਂ ਵਿਸਾਖੀ ਦੇ ਤਿਉਹਾਰ ਦੇ ਇਤਿਹਾਸਿਕ ਤੇ ਧਾਰਮਿਕ ਪਿਛੋਕੜ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ 'ਚ ਬੱਚਿਆਂ ਨੇ ਸੱਭਿਆਚਾਰਕ ਪਹਿਰਾਵਾ ਪਹਿਨਿਆ | ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ ਵਿਸਾਖੀ ਸੀ | ਬੱਚਿਆਂ ਨੇ ਵੱਖ-ਵੱਖ ਪੋਸਟਰ ਬਣਾ ਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ 'ਚ ਪਿ੍ੰਸੀਪਲ ਯੋਗੇਸ਼ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦਾ ਇਤਿਹਾਸਿਕ ਤੇ ਧਾਰਮਿਕ ਪਿਛੋਕੜ ਦੱਸਦੇ ਹੋਏ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੇਜਬੀਰ ਕੌਰ ਭਿੰਡਰ ਨੇ 96 ਫੀਸਦੀ ਅੰਕ ਹਾਸਿਲ ਕੀਤੇ <br/> ਅਗਲੀ ਖ਼ਬਰ ਐੱਸ.ਡੀ.ਐਮ. ਬਾਘਾ ਪੁਰਾਣਾ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ <br/>
Ad Position 24