24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੰਡੀਆਂ 'ਚੋਂ ਜਲਦੀ ਕਣਕ ਨਾ ਚੁੱਕੀ ਤਾਂ ਜਥੇਬੰਦੀ ਸੰਘਰਸ਼ ਲਈ ਹੋਵੇਗੀ ਮਜਬੂਰ-ਬੀ.ਕੇ.ਯੂ. ਖੋਸਾ <br/>

Ad Position 21
No active advertisement
ਅਜੀਤ ਡੈਸਕ 20-04-2026
ਬਾਘਾ ਪੁਰਾਣਾ, 19 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਹਲਕੇ ਦੀਆਂ ਦਾਣਾ ਮੰਡੀਆਂ 'ਚ ਕਣਕ ਦੇ ਲੱਗੇ ਢੇਰਾਂ ਨੂੰ ਲੈ ਕੇ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਨਾ ਕਰਵਾਈ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਬਾਘਾ ਪੁਰਾਣਾ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਇਕ ਪਾਸੇ ਮੰਡੀਆਂ 'ਚ ਕਣਕ ਦੀ ਸ਼ੁਰੂਆਤ ਹੋ ਚੁੱਕੀ ਹੈ ਦੂਜੇ ਪਾਸੇ ਕਣਕ ਦੀ ਖਰੀਦ ਵਿਚ ਢਿੱਲ ਮੱਠ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਦਾ ਗਲ ਘੁੱਟਣ ਲਈ ਇਕਜੁੱਟ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ ਦੀ ਖਰੀਦ ਵਿਚ ਤੇਜ਼ੀ ਲਿਆਂਦੀ ਜਾਵੇ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਸਰਪੰਚ ਗੁਰਪ੍ਰੀਤ ਸਿੰਘ ਸਮਾਧ ਭਾਈ, ਜ਼ਿਲ੍ਹਾ ਸਲਾਹਕਾਰ ਨਿਰਮਲ ਸਿੰਘ ਕਾਲੇਕੇ, ਬਲਵਿੰਦਰ ਸਿੰਘ ਰੋਡੇ, ਗੁਰਸੇਵਕ ਸਿੰਘ ਆਲਮਵਾਲਾ, ਪਵਿੱਤਰ ਸਿੰਘ ਘੋਲੀਆ, ਜਸਵੀਰ ਸਿੰਘ ਮਾਹਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 27 'ਚ ਸਤਿਕਾਰ ਯੋਜਨਾ ਸਕੀਮ ਵਾਲੇ ਫਾਰਮ ਭਰੇ <br/> ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਦੇ ਅੰਤਿਮ ਸਾਲ ਦੇ ਬੀ.ਫਾਰਮ ਦੇ ਵਿਦਿਆਰਥੀਆਂ ਨੇ ਇਕ ਫਾਰਮਾਸਿਊਟੀਕਲ ਕੰਪਨੀ ਦਾ ਕੀਤਾ...
Ad Position 24