24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੀਨੀਅਰ ਕਾਂਗਰਸੀ ਆਗੂ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਵਿਨੋਦ ਬਾਂਸਲ ਦੀਆਂ ਸਿਆਸੀ ਸਰਗਰਮੀਆਂ ਹਲਕਾ ਮੋਗਾ 'ਚ ਤੇਜ ਹੋ ਗਈਆਂ ਹਨ ਤੇ ਉਹ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਲਗਾਤਾਰ ਰਾਬਤਾ ਬਣਾ ਰਹੇ ਹਨ ਜਿਸ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਸਾਫ਼ੂਵਾਲਾ ਵਿਖੇ ਅਮਨ ਸਰਪੰਚ ਦੇ ਘਰ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕਰਨ ਦੇ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵੀ ਚਰਚਾ ਕੀਤੀ | ਇਸ ਮੌਕੇ ਵਿਨੋਦ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਆਗਾਮੀ ਚੋਣਾਂ ਲਈ ਉਹ ਹਲਕੇ ਦੇ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਚਰਚਾ ਕਰਨ ਦੇ ਨਾਲ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਦੁੱਖ ਤਕਲੀਫ਼ਾਂ ਵੀ ਸੁਣ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲੇ੍ਹ 'ਚ ਵਧੀਆ ਤਰੀਕੇ ਨਾਲ ਚੱਲ ਰਿਹਾ ਰਾਸ਼ਟਰੀ ਬਾਲ ਸਿਹਤ ਯੋਜਨਾ ਪ੍ਰੋਗਰਾਮ-ਜ਼ਿਲ੍ਹਾ ਟੀਕਾਕਰਨ ਅਫਸਰ <br/> ਅਗਲੀ ਖ਼ਬਰ ਵਾਰਡ ਨੰਬਰ 27 'ਚ ਸਤਿਕਾਰ ਯੋਜਨਾ ਸਕੀਮ ਵਾਲੇ ਫਾਰਮ ਭਰੇ <br/>
Ad Position 24