ਨਿਹਾਲ ਸਿੰਘ ਵਾਲਾ, 19 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ, ਬਿਲਾਸਪੁਰ ਦਾ ਸੀ.ਬੀ.ਐਸ.ਈ. ਬੋਰਡ ਦੁਆਰਾ ਜਾਰੀ ਕੀਤਾ ਦਸਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਿਸ ਵਿੱਚ ਗੁਰਜਾਪ ਕੌਰ ਨੇ 96.8 ਫ਼ੀਸਦੀ ਨਾਲ ਪਹਿਲਾ ਸਥਾਨ ਕਮਲਪ੍ਰੀਤ ਕੌਰ ਨੇ 94.8 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਨਮਨਪ੍ਰੀਤ ਕੌਰ ਤੇ ਗੁਰਦੀਪ ਸਿੰਘ ਨੇ 94.6 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਜੇਕਰ ਦਸਵੀਂ ਕਲਾਸ ਦੀ ਵਿਸ਼ਿਆਂ ਦੇ ਮੁਤਾਬਿਕ ਗੱਲ ਕੀਤੀ ਜਾਵੇ ਤਾਂ ਪੰਜਾਬੀ ਵਿਸ਼ੇ ਵਿਚ 100 ਵਿਚੋਂ 100 ਅੰਕ 12 ਵਿਦਿਆਰਥੀਆਂ ਦੁਆਰਾ ਲਏ ਗਏ | ਅੰਗਰੇਜ਼ੀ ਵਿਸ਼ੇ ਵਿਚ 90 ਫ਼ੀਸਦੀ ਤੋਂ ਵੱਧ 18 ਵਿਦਿਆਰਥੀਆਂ ਨੇ ਸਾਇੰਸ ਵਿਸ਼ੇ 'ਚ 11 ਵਿਦਿਆਰਥੀਆਂ, ਆਈ.ਟੀ. ਤੇ ਸਮਾਜਿਕ ਸਿੱਖਿਆ ਵਿਸ਼ੇ ਵਿਚ 14 ਵਿਦਿਆਰਥੀਆਂ ਨੇ ਤੇ ਹਿੰਦੀ ਵਿਸ਼ੇ ਵਿਚ 14 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ | ਸਕੂਲ ਦੇ ਇਸ ਸਲਾਨਾ ਨਤੀਜੇ ਤੇ ਸਕੂਲ ਪ੍ਰਧਾਨ ਚਰਨ ਸਿੰਘ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਪਿ੍ੰਸੀਪਲ ਕੰਜੂਮੁਲ ਜੋਏ ਅਤੇ ਵਾਈਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਮੂਹ ਵਿਦਿਆਰਥੀਆਂ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਭਵਿੱਖ ਵਿਚ ਵੀ ਸਕੂਲ ਇਸੇ ਤਰ੍ਹਾਂ ਸ਼ਾਨਦਾਰ ਨਤੀਜਿਆਂ ਅਤੇ ਵੱਖ-ਵੱਖ ਗਤੀਵਿਧੀਆਂ ਲਈ ਵਚਨਬੱਧ ਰਹੇਗਾ |