ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਵਾਈਸ ਪ੍ਰੈਜ਼ੀਡੈਂਟ ਸੁਰਿੰਦਰ ਕੌਰ ਨੇ ਬੱਚਿਆਂ ਨੂੰ ਭੀਮ ਰਾਓ ਅੰਬੇਡਕਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਤੇ ਵਿਸਾਖੀ ਦੇ ਇਤਿਹਾਸ ਬਾਰੇ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਸ ਤਿਉਹਾਰ ਦਾ ਸਬੰਧ ਕਿਸਾਨਾਂ ਦੀ ਫ਼ਸਲ ਪੱਕਣ ਨਾਲ ਵੀ ਹੈ | ਵਿਸਾਖੀ ਦੇ ਮੌਕੇ 'ਤੇ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਤੇ ਲੋਕ ਨਾਚ ਵੀ ਪੇਸ਼ ਕੀਤਾ ਗਿਆ | ਬੱਚਿਆਂ ਨੇ ਸਭਿਆਚਾਰਕ ਪਹਿਰਾਵੇ ਵਿਚ ਪੇਸ਼ਕਸ਼ ਕੀਤੀ | ਸੁਖਵੀਰ ਮੈਡਮ ਅਤੇ ਰਜਨੀ ਮੈਡਮ ਨੇ ਬੱਚਿਆਂ ਦੀ ਤਿਆਰੀ ਕਰਵਾਈ | ਸੀਰਤ, ਰਿਤੇਸ਼, ਗੁਰਲੀਨ ਕੌਰ, ਅਰਪਨਦੀਪ ਕੌਰ, ਚਾਹਤ, ਜਸ਼ਨਪ੍ਰੀਤ ਕੌਰ, ਹਰਲੀਨ ਕੌਰ, ਇਸ਼ੀਕਾ, ਅਮਨਦੀਪ ਕੌਰ ਨੇ ਭਾਗ ਲਿਆ |