ਨਿਹਾਲ ਸਿੰਘ ਵਾਲਾ, 19 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ 'ਚੋਂ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋ ਵਿਖੇ ਸੰਸਥਾ ਦੇ ਉੱਪ-ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ, ਡਾਇਰੈਕਟਰ ਡਾ. ਗੋਬਿੰਦ ਸਿੰਘ ਅਤੇ ਕੋਆਰਡੀਨੇਟਰ ਅਮਨਦੀਪ ਕੌਰ ਦੀ ਪ੍ਰੇਰਨਾ ਸਦਕਾ ਸਕੂਲ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਵਿਦਿਆਰਥੀਆਂ ਵਲੋਂ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਸੰਸਥਾ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀਆਂ ਰਾਹੀਂ ਖ਼ਾਲਸਾ ਸਾਜਨਾ ਦਿਵਸ ਦਾ ਇਤਿਹਾਸ ਸਰਵਣ ਕਰਵਾਇਆ ਕਿ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮਾਂ ਦੇ ਟਾਕਰੇ ਲਈ ਅੰਮਿ੍ਤ ਛਕਾ ਕੇ ਖ਼ਾਲਸਾ ਫ਼ੌਜ ਦੀ ਸਥਾਪਨਾ ਕੀਤੀ ਸੀ | ਮੈਡਮ ਅਮਨਦੀਪ ਕੌਰ ਨੇ ਦੱਸਿਆ ਵਿਸਾਖੀ ਵਾਲੇ ਦਿਨ ਦੇਸ਼ ਦੀ ਆਜ਼ਾਦੀ ਲਈ ਸ੍ਰੀ ਅੰਮਿ੍ਤਸਰ ਸਾਹਿਬ ਜਲਿ੍ਹਆਂ ਵਾਲਾ ਬਾਗ ਵਿਖੇ ਸ਼ਾਂਤਮਈ ਇਕੱਤਰ ਹੋਏ ਪੰਜਾਬ ਵਾਸੀਆਂ ਨੂੰ ਅੰਗਰੇਜ਼ਾਂ ਵਲੋਂ ਹਜ਼ਾਰਾਂ ਬੇਕਸੂਰ ਤੇ ਮਾਸੂਮ ਲੋਕਾਂ ਨੂੰ ਗੋਲੀਆਂ ਮਾਰ ਕੇ ਭੁੰਨਿਆ ਗਿਆ ਤੇ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਖੂਹ 'ਚ ਛਾਲਾਂ ਮਾਰ ਕੇ