24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਸ.ਐਫ.ਸੀ. ਗਰੁੱਪ ਆਫ਼ ਵਲੋਂ ਸਿਹਤ ਜਾਗਰੂਕਤਾ ਕੈਂਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 20-04-2026
ਧਰਮਕੋਟ, 19 ਅਪ੍ਰੈਲ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਵਲੋਂ ਐਸ.ਐਫ.ਸੀ. ਇੰਸਟੀਚਿਊਟ ਆਫ਼ ਫਾਰਮੇਸੀ ਅਤੇ ਐਸ.ਐਫ.ਸੀ. ਇੰਸਟੀਚਿਊਟ ਆਫ਼ ਨਰਸਿੰਗ ਦੇ ਬੈਨਰ ਹੇਠ ਨੂੰ ਨਜ਼ਦੀਕੀ ਪਿੰਡਾਂ ਵਿਚ ਆਮ ਲੋਕਾਂ ਲਈ ਇਕ ਹੈਲਥ ਅਵੇਰਨੈੱਸ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਬੁਨਿਆਦੀ ਸਿਹਤ, ਸਫ਼ਾਈ, ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਡਾਕਟਰੀ ਸਲਾਹ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ | ਇਸ ਮੌਕੇ ਸੰਬੋਧਨ ਕਰਦੇ ਹੋਏ ਐਸ.ਐਫ.ਸੀ. ਗਰੁੱਪ ਦੇ ਸੀ.ਐਮ.ਡੀ. ਐਡਵੋਕੇਟ ਅਭਿਸ਼ੇਕ ਜਿੰਦਲ ਨੇ ਸੰਸਥਾ ਦੀ ਸਮਾਜਿਕ ਜ਼ਿੰਮੇਵਾਰੀ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਫਰਸਟ ਲੇਡੀ ਸ਼੍ਰੀਮਤੀ ਸ਼ੀਨਮ ਜਿੰਦਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜਾਗਰੂਕਤਾ ਹੀ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਵਧੀਆ ਸਾਧਨ ਹੈ | ਉਨ੍ਹਾਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਸਭ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ ਖੋਸਾ ਨੇ ਬਾਘਾਪੁਰਾਣਾ ਦੀ ਦਾਣਾ ਮੰਡੀ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਵਿਖੇ ਖ਼ਾਲਸਾ ਸਾਜਨਾ ਤੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24